
ਮੋਹਾਲੀ (ਦ ਸਟੈਲਰ ਨਿਊਜ਼)। ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਮੁੜ ਤੋਂ ਜਾਨੋਂ ਮਾਰਨ ਦੀਆਂ ਧਮਕੀ ਮਿਲੀ ਹੈ। ਬੰਬੀਹਾ ਗੈਂਗ ਦੇ ਗੈਂਗਸਟਰ ਲੱਕੀ ਪਟਿਆਲ ਦੀ ਇੱਕ ਆਡੀਓ ਰਿਕਾਰਡਿੰਗ ਸਾਹਮਣੇ ਆਈ ਹੈ, ਜਿਸ ਵਿੱਚ ਉਹ ਕਹਿੰਦਾ ਹੈ ਕਿ ਹੁਣ ਮਨਕੀਰਤ ਔਲਖ ਦੀ ਵਾਰੀ ਹੈ। ਉਹ ਜਿੰਨੇ ਮਰਜ਼ੀ ਬੰਦੂਕਧਾਰੀ ਰੱਖ ਸਕਦਾ ਹੈ, ਪਰ ਉਸਦੀ ਵਾਰੀ ਹੁਣ ਆ ਗਈ ਹੈ।

ਉਹ ਮੋਹਾਲੀ ਵਿੱਚ ਬੈਠਦਾ ਹੈ ਅਤੇ ਵਿਦੇਸ਼ਾਂ ਤੋਂ ਸਟੋਰੀ ਪੋਸਟ ਕਰਦਾ ਰਹਿੰਦਾ ਹੈ। ਦੱਸ ਦਈਏ ਕਿ ਗਾਇਕ ਮਨਕੀਰਤ ਔਲਖ ਨੂੰ ਪਹਿਲਾਂ ਵੀ ਧਮਕੀ ਮਿਲੀ ਹੈ ਅਤੇ ਨਾਲ ਹੀ ਉਨ੍ਹਾਂ ਦੇ ਕੋਲ ਸੁਰੱਖਿਆ ਗਾਰਡ ਵੀ ਹੈ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।










