Thursday, October 29, 2026
Home Hoshiarpur ਕੇੰਦਰ ਦਾ ਪੰਜਾਬ ਪ੍ਰਤਿ ਰੁਖ ਤੈਅ ਕਰੇਗਾ ਅਕਾਲੀ-ਭਾਜਪਾ ਗਠਜੋੜ ਦੀ ਰਾਹ: ਰਾਠਾਂ

ਕੇੰਦਰ ਦਾ ਪੰਜਾਬ ਪ੍ਰਤਿ ਰੁਖ ਤੈਅ ਕਰੇਗਾ ਅਕਾਲੀ-ਭਾਜਪਾ ਗਠਜੋੜ ਦੀ ਰਾਹ: ਰਾਠਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ (ਬ) ਦੀ ਸ਼ਹਿਰੀ ਜਥੇਬੰਦੀ ਵਲੋਂ ਨਵ-ਨਿਯੁਕਤ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਗੜ੍ਹਸ਼ੰਕਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਕੌਮੀ ਜਨਰਲ ਸਕੱਤਰ ਸਤਵਿੰਦਰਪਾਲ ਸਿੰਘ ਢੱਟ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ (ਸ਼ਹਿਰੀ) ਪ੍ਰੇਮ ਸਿੰਘ ਪਿੱਪਲਾਂਵਾਲਾ, ਮੀਤ ਪ੍ਰਧਾਨ ਸੰਜੀਵ ਤਲਵਾੜ ਤੇ ਹਲਕਾ ਇੰਚਾਰਜ ਸ਼ਾਮਚੁਰਾਸੀ ਸੰਦੀਪ ਸਿੰਘ ਸੀਕਰੀ ਦਾ ਸਨਮਾਨ ਕਰਨ ਲਈ ਫਰੈਂਡਲੀ ਕਾਰ ਬਾਜ਼ਾਰ ਸਿੰਗੜੀਵਾਲਾ ਵਿਖੇ ਸਮਾਗਮ ਕਰਵਾਇਆ।

Advertisements

ਸਮਾਗਮ ‘ਚ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਸਮੂਹ ਅਹੁਦੇਦਾਰਾਂ ਤੇ ਵਰਕਰਾਂ  ਨਾਲ ਲੈ ਕੇ ਚਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦਾ ਵਿਕਾਸ ਸਿਰਫ਼ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ, ਜਦਕਿ ‘ਆਪ’ ਸਰਕਾਰ ਨੇ ਲੋਕਾਂ ਨੂੰ ਵਿਕਾਸ ਦੇ ਨਾਂਅ ‘ਤੇ ਗੁੰਮਰਾਹ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ‘ਚ ਜਿੱਤ ਪ੍ਰਾਪਤ ਕਰਕੇ ਸੂਬੇ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਈ ਜਾਵੇਗੀ। ਇਕ ਸਵਾਲ ਦੇ ਜਵਾਬ ਵਿਚ ਉਹਨਾਂ ਨੇ ਕਿਹਾ ਕਿ ਅਕਾਲੀ-ਭਾਜਪਾ ਨੇ ਇਕੱਠੇ ਬਹੁਤ ਕੰਮ ਕੀਤਾ ਹੈ ਅਤੇ ਹੁਣ ਵੀ ਜੇ ਕੇੰਦਰ ਪੰਜਾਬ ਦੇ ਹਿਤਾਂ ਦੀ ਗੱਲ ਕਰਦਾ ਹੈ ਤਾਂ ਇਹ ਸੰਭਵ ਹੈ ਕਿ ਅਸੀ ਇਕੱਠੇ ਕੰਮ ਕਰਨਾਂਗੇ।

ਇਸ ਮੌਕੇ ਸਤਵਿੰਦਰਪਾਲ ਸਿੰਘ ਢੱਟ ਕੌਮੀ ਜਨਰਲ ਸਕੱਤਰ ਨੇ ਕਿਹਾ ਕਿ ਅਕਾਲੀ ਦਲ (ਬ) ਪੰਜਾਬ ਦੀ ਮਾਂ ਪਾਰਟੀ ਹੈ, ਜਿਸ ਨੇ ਹਮੇਸ਼ਾਂ ਪੰਜਾਬ ਤੇ  ਪੰਜਾਬੀਅਤ ਲਈ ਕੰਮ ਕੀਤਾ ਹੈ ਅਤੇ ਲੋੜ ਪੈਣ ‘ਤੇ ਕੁਰਬਾਨੀਆਂ ਵੀ ਦਿੱਤੀਆਂ ਹਨ ਅਤੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜ ਰਹੇ ਹਨ।

ਇਸ ਮੌਕੇ ਮਨਪ੍ਰੀਤ ਸਿੰਘ ਸੈਣੀ, ਗੁਰਿੰਦਰ ਸਿੰਘ ਗੋਲਡੀ, ਇੰਦਰਜੀਤ ਸਿੰਘ ਕੈਲੋਂ ਮੁਕੇਰੀਆਂ, ਜਗਤਾਰ ਸਿੰਘ ਬਲਾਲਾ, ਬਿਕਰਮਜੀਤ ਸਿੰਘ ਕਲਸੀ, ਨਰਿੰਦਰ ਸਿੰਘ, ਸਰਬਜੀਤ ਸਿੰਘ, ਪੁਨੀਤ ਅਰੋੜਾ, ਹਰਕਮਲਜੀਤ ਸਿੰਘ, ਮਨਦੀਪ ਸਿੰਘ, ਗੁਰਵਿੰਦਰ ਸਿੰਘ ਲੱਕੀ, ਗੁਰਪ੍ਰੀਤ ਸਿੰਘ, ਸੰਦੀਪ ਸਿੰਘ, ਰਾਜਨ, ਬਲਵਿੰਦਰ ਸਿੰਘ ਬੌਬੀ, ਸੁਖਵਿੰਦਰ ਸਿੰਘ ਘੋਰਾ ਆਦਿ ਹਾਜ਼ਰ ਸਨ। 

LEAVE A REPLY

Please enter your comment!
Please enter your name here