Tuesday, October 20, 2026
Home Chandigarh ਅਸਤੀਫ਼ੇ ਮਗਰੋਂ ਲਾਲਜੀਤ ਭੁੱਲਰ ਦਾ ਬਿਆਨ ਆਇਆ ਸਾਹਮਣੇ, ਕਿਹਾ- ਮਾਮਲੇ ਦੀ ਹੋਵੇ...

ਅਸਤੀਫ਼ੇ ਮਗਰੋਂ ਲਾਲਜੀਤ ਭੁੱਲਰ ਦਾ ਬਿਆਨ ਆਇਆ ਸਾਹਮਣੇ, ਕਿਹਾ- ਮਾਮਲੇ ਦੀ ਹੋਵੇ ਜਾਂਚ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਪੰਜਾਬ ਵੇਅਰਹਾਊਸ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਸਲਫਾਸ ਨਿਗਲ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਆਪਣੀ ਮੌਤ ਤੋਂ ਪਹਿਲਾਂ ਰਿਕਾਰਡ ਕੀਤੀ ਗਈ ਇੱਕ ਵੀਡੀਓ ਵਿੱਚ ਉਨ੍ਹਾਂ ਨੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਤੇ ਆਰੋਪ ਲਗਾਏ ਗਏ। ਵੀਡੀਓ ਜਾਰੀ ਹੋਣ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੇ ਭੁੱਲਰ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਸਪਤਾਲ ਪਹੁੰਚੇ ਅਤੇ ਪੂਰੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਂਚ ਕੀਤੀ ਜਾ ਰਹੀ ਹੈ। 

Advertisements

ਉੱਥੇ ਹੀ ਦੂਜੇ ਪਾਸੇ ਲਾਲਜੀਤ ਸਿੰਘ ਭੁੱਲਰ ਨੇ ਆਪਣਾ ਸਪਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਜੋ ਵੀ ਇਲਜ਼ਾਮ ਉਨ੍ਹਾਂ ’ਤੇ ਲੱਗ ਰਹੇ ਹਨ ਕਿ ਉਹ ਬਿਲਕੁੱਲ ਬੇਬੁਨਿਆਦ ਅਤੇ ਝੂਠੇ ਹਨ। ਪਰ ਸਾਡੀ ਪਾਰਟੀ ਹਮੇਸ਼ਾ ਸੱਚ ਦਾ ਸਾਥ ਦਿੰਦੀ ਹੈ ਤੇ ਹਮੇਸ਼ਾ ਸੱਚ ਦੇ ਨਾਲ ਖੜਦੀ ਹੈ ਇਸ ਲਈ ਮੇਰੇ ਤੇ ਜੋ ਇਲਜ਼ਾਮ ਲੱਗੇ ਹਨ ਮੈਂ ਚਾਹੁੰਦਾ ਹਾਂ ਉਹਨਾਂ ਇਲਜ਼ਾਮਾਂ ਦੀ ਸਹੀ ਤਰੀਕੇ ਦੇ ਨਾਲ ਜਾਂਚ ਹੋਵੇ ਤਾਂ ਕਿ ਸਹੀ ਫੈਸਲਾ ਬਾਹਰ ਆ ਸਕੇ ਇਸ ਕਰਕੇ ਜਿੰਨੀ ਦੇਰ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ ਮੈਂ ਪਾਰਟੀ ਨੂੰ ਬੇਨਤੀ ਕਰਾਂਗਾ ਤੇ ਸਾਡੇ ਮੁੱਖ ਮੰਤਰੀ ਨੂੰ ਬੇਨਤੀ ਕਰਾਂਗਾ ਕਿ ਮੇਰਾ ਮੰਤਰੀ ਅਹੁਦਾ ਦਾ ਅਸਤੀਫਾ ਪ੍ਰਵਾਨ ਕੀਤਾ ਜਾਵੇ ਤਾਂ ਕਿ ਇਸ ਮਾਮਲੇ ਵਿੱਚ ਮੇਰਾ ਮੰਤਰੀ ਪਦ ਕੋਈ ਉੜੀਕਾ ਨਾ ਬਣੇ ਅਤੇ ਇਸ ਮਾਮਲੇ ਦੀ ਸਹੀ ਜਾਂਚ ਹੋਵੇ ਸੋ ਮੈਂ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਰਿਹਾ ਹਾਂ ਤਾਂ ਜੋ ਅੱਗੇ ਇਸ ਮਾਮਲੇ ਦੀ ਸਹੀ ਜਾਂਚ ਹੋ ਸਕੇ। 

LEAVE A REPLY

Please enter your comment!
Please enter your name here