
ਅੰਮ੍ਰਿਤਸਰ (ਦ ਸਟੈਲਰ ਨਿਊਜ਼), ਗੌਰਵ ਮੜੀਆ। ਥੋੜੇ ਦਿਨ ਪਹਿਲਾਂ ਪੰਜਾਬ ਦੀ ਸਿਆਸਤ ‘ਚ ਉਸ ਸਮੇਂ ਵੱਡਾ ਭੂਚਾਲ ਆਇਆ, ਜਦੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਂ ਲੈ ਕੇ ਅੰਮ੍ਰਿਤਸਰ ਵੇਅਰਹਾਊਸ ਜ਼ਿਲ੍ਹਾ ਮੈਨੇਜਰ ਨੇ ਕੇ ਖ਼ੁਦਕੁਸ਼ੀ ਕਰ ਲਈ। ਇਸ ਮਾਮਲੇ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਤੇ ਇਲਾਕੇ ‘ਚ ਸਨਸਨੀ ਫੈਲ ਗਈ।

ਇਸ ਮਾਮਲੇ ‘ਚ ਹੁਣ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਤੇ ਪੀ.ਏ. ਦਿਲਬਾਗ ਸਿੰਘ ਖ਼ਿਲਾਫ਼ ਅੰਮ੍ਰਿਤਸਰ ਪੁਲਿਸ ਵੱਲੋਂ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਗਗਨਦੀਪ ਸਿੰਘ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਵੀਡੀਓ ਬਣਾਈ ਸੀ, ਜਿਸ ‘ਚ ਉਸ ਨੇ ਮੰਤਰੀ ਭੁੱਲਰ ਖ਼ਿਲਾਫ਼ ਗੰਭੀਰ ਇਲਜ਼ਾਮ ਲਗਾਏ ਸਨ, ਜਿਸ ਮਗਰੋਂ ਲਾਲਜੀਤ ਭੁੱਲਰ ਨੇ ਅਸਤੀਫ਼ਾ ਦੇ ਦਿੱਤਾ ਸੀ।
ਬੀਤੇ ਦਿਨ ਜਦੋਂ ਗਗਨਦੀਪ ਨੇ ਖੁਦਕੁਸ਼ੀ ਕੀਤੀ ਤਾਂ ਪੰਜਾਬ ਦੇ ਕਈ ਵੱਡੇ ਸਿਆਸੀ ਆਗੂਆਂ ਨੇ ਮੰਤਰੀ ਭੁੱਲਰ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਸੀ। ਇਸ ਮਗਰੋਂ ਅੰਮ੍ਰਿਤਸਰ ਪੁਲਸ ਨੇ ਹਰਕਤ ‘ਚ ਆਉਂਦੇ ਹੋਏ ਲਾਲਜੀਤ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਤੇ ਉਨ੍ਹਾਂ ਦੇ ਪੀ.ਏ. ਦਿਲਬਾਗ ਸਿੰਘ ਉਰਫ਼ ਬਾਗਾ ਖ਼ਿਲਾਫ਼ ਬੀ.ਐੱਨ.ਐੱਸ. ਦੀ ਧਾਰਾ 108, 351 (3) ਤੇ 3(5) ਤਹਿਤ ਪਰਚਾ ਦਰਜ ਕਰ ਲਿਆ ਹੈ।
ਮ੍ਰਿਤਕ ਦੇ ਪਰਿਵਾਰ ਨੇ ਮੰਗ ਕੀਤੀ ਹੈ ਕਿ ਜਦੋਂ ਤੱਕ ਮੰਤਰੀ ਅਤੇ ਉਨ੍ਹਾਂ ਦੇ ਪਿਤਾ ਦੀ ਗ੍ਰਿਫਤਾਰੀ ਨਹੀਂ ਹੁੰਦੀ, ਉਹ ਉਦੋਂ ਤੱਕ ਗਗਨਦੀਪ ਦਾ ਸਸਕਾਰ ਨਹੀਂ ਕਰਨਗੇ। ਇਸ ਘਟਨਾ ਮਗਰੋਂ ਇਲਾਕੇ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ ਅਤੇ ਪੰਜਾਬ ਦੀ ਸਿਆਸਤ ‘ਚ ਵੀ ਕਈ ਤਰ੍ਹਾਂ ਦੀ ਚਰਚਾ ਛਿੜੀ ਹੋਈ ਹੈ। ਹੁਣ ਦੇਖਣਾ ਹੋਵੇਗੀ ਕਿ ਇਸ ਮਾਮਲੇ ‘ਚ ਅਗਲੇਰੀ ਕਾਰਵਾਈ ਕੀ ਹੁੰਦੀ ਹੈ। ਕਿ ਮਾਨ ਸਰਕਾਰ ਮੁਜਰਿਮਾਂ ਨੂੰ ਗਿਰਫ਼ਤਾਰ ਕਰੇਗੀ ਜਾ ਨਹੀਂ ਇਹ ਆਉਣ ਵਾਲਾ ਸਮਾਂ ਦੱਸੇਗਾ।












