
ਗੜ੍ਹਦੀਵਾਲਾ (ਦ ਸਟੈਲਰ ਨਿਊਜ਼)। ਗੜ੍ਹਦੀਵਾਲਾ ਵੈਲਫੇਅਰ ਸੁਸਾਇਟੀ ਵੱਲੋਂ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਗੜ੍ਹਦੀਵਾਲਾ ਵਿਖੇ ਕਰਵਾਇਆ ਜਾ ਰਿਹਾ ਹੈ, ਇਸ ਸਮਾਗਮ ਨੂੰ ਚਾਰ ਚੰਦ ਲਗਾਉਣ ਲਈ ਭਾਈ ਰਣਜੀਤ ਸਿੰਘ ਜੀ ਢੱਡਰੀਆਂ ਵਾਲੇ ਪਹੁੰਚ ਰਹੇ ਹਨ, ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਆਰਮੀ ਗਰਾਊਂਡ ਵਿੱਚ (ਖਾਲਸਾ ਕਾਲਜ ਦੇ ਨੇੜੇ) 24,25,26 ਮਾਰਚ ਨੂੰ ਮਨਾਇਆ ਜਾ ਰਿਹਾ ਹੈ।

ਇਸ ਮੌਕੇ ਤੇ 24 ਤੇ 25 ਮਾਰਚ ਨੂੰ ਸ਼ਾਮ 7 ਤੋਂ 10 ਵਜੇ ਤੱਕ ਅੰਮ੍ਰਿਤ ਸੰਚਾਰ ਹੋਵੇਗਾ। 26 ਮਾਰਚ ਨੂੰ ਇਹ ਸੰਚਾਰ ਸ਼ਾਮ 5 ਵਜੇ ਹੋਵੇਗਾ। ਆਪ ਸਭ ਨੂੰ ਅਪੀਲ ਹੈ ਕਿ ਸਮਾਗਮ ਵਿੱਚ ਪਹੁੰਚ ਕੇ ਬਾਣੀ ਦਾ ਅਨੰਦ ਲੈ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਉ।












