
ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਪੁਲਿਸ ਨੇ ਆਪ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪਟਿਆਲਾ ਪੁਲਿਸ ਨੇ ਪਠਾਣਮਾਜਰਾ ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਗ੍ਰਿਫਤਾਰ ਕੀਤਾ ਹੈ। ਪਠਾਣਮਾਜਰਾ ਖਿਲਾਫ ਜ਼ਬਰਜਨਾਹ, ਧੋਖਾਧੜੀ ਤੇ ਅਪਰਾਧਿਕ ਧਮਕੀਆਂ ਦੇ ਇਲਜ਼ਾਮਾਂ ਹੇਠ ਐਫਆਈਆਰ ਦਰਜ ਹੈ। ਦੱਸ ਦਈਏ ਕਿ ਅਦਾਲਤ ਵੱਲੋਂ ਪਹਿਲਾਂ ਹੀ ਪਠਾਣਮਾਜਰਾ ਨੂੰ ਭਗੌੜਾ ਕਰਾਰ ਕਰ ਚੁੱਕੀ ਸੀ।

ਮਾਮਲੇ ਸਬੰਧੀ ਐਸਐਸਪੀ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਹਰਮੀਤ ਸਿੰਘ ਪਠਾਣਮਾਜਰਾ ਨੂੰ ਮੱਧਪ੍ਰਦੇਸ਼ ਦੇ ਗਵਾਲੀਅਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਠਾਣਮਾਜਰਾ ਸਣੇ 3 ਸਾਥੀਆਂ ਨੂੰ ਵੀ ਕਾਬੂ ਕੀਤਾ ਗਿਆ ਹੈ। ਪੁਲਿਸ ਦੀ ਟੀਮ ਪਠਾਣਮਾਜਰਾ ਨੂੰ ਗਵਾਲੀਅਰ ਤੋਂ ਪਟਿਆਲਾ ਲੈ ਕੇ ਆ ਗਈ ਹੈ। ਉਨ੍ਹਾਂ ਵੱਲੋਂ ਜਲਦ ਹੀ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।












