
ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਵਿੱਚ ਇਕ ਭਿਆਨਕ ਸਰਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਦੋ ਕਾਰਾਂ ਦੀ ਜਬਰਦਸਤ ਟੱਕਰ ਹੋ ਗਈ ਹੈ, ਜਿਸ ਵਿੱਚ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 5 ਵਿਅਕਤੀ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਲੋਕਾਂ ਨੇ ਲਾਸ਼ਾਂ ਨੂੰ ਕਾਰ ਦੀ ਖਿੜਕੀ ਨੂੰ ਰਾਡ ਨਾਲ ਤੋੜ ਕੇ ਕੱਢਿਆ।

ਜਾਣਕਾਰੀ ਅਨੁਸਾਰ, ਇਹ ਹਾਦਸਾ ਇੱਕ ਕਾਰ ਦਾ ਟਾਇਰ ਫਟਣ ਕਾਰਨ ਵਾਪਰਿਆ, ਜਿਸ ਦੌਰਾਨ ਉਹ ਦੂਜੀ ਕਾਰ ਵਿੱਚ ਜਾ ਕੇ ਵੱਜੀ। ਹਾਦਸਾ ਲੁਧਿਆਣਾ-ਫਿਰੋਜ਼ਪੁਰ ਸੜਕ ‘ਤੇ ਪਿੰਡ ਸ਼ੇਖੂਪੁਰਾ ਨੇੜੇ ਵਾਪਰਿਆ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।












