Saturday, October 17, 2026
Home Chandigarh ਪੰਜਾਬ ਸਰਕਾਰ ਨੇ ਮੁੜ ਲਿਆ ਯੂ-ਟਰਨ, ਹੁਣ FIR ਦਰਜ਼ ਕਰਨ ਤੇ ਨਹੀਂ...

ਪੰਜਾਬ ਸਰਕਾਰ ਨੇ ਮੁੜ ਲਿਆ ਯੂ-ਟਰਨ, ਹੁਣ FIR ਦਰਜ਼ ਕਰਨ ਤੇ ਨਹੀਂ ਦੇਣੇ ਪੈਣਗੇ ਪੈਸੇ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਇੱਕ ਵਾਰ ਫੇਰ ਤੋਂ ਆਪਣੇ ਇੱਕ ਫੈਸਲੇ ਤੇ ਯੂ ਟਰਨ ਲਿਆ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਆਪਣੇ ਕਈ ਫੈਸਲਿਆਂ ਤੇ ਯੂ ਟਰਨ ਲਿਆ ਸੀ। ਪੰਜਾਬ ਸਰਕਾਰ ਨੇ ਹੁਣ ਪੰਜਾਬ ਪੁਲਿਸ ਦੀ ਵੈੱਬਸਾਈਟ ਤੋਂ ਐਫਆਈਆਰ ਡਾਊਨਲੋਡ ਕਰਨ ਲਈ ਲਗਾਈ ਜਾਣ ਵਾਲੀ 80 ਰੁਪਏ ਦੀ ਫੀਸ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਵਿਭਾਗ ਵੱਲੋਂ ਇਸ ਸਬੰਧੀ ਪੁਰਾਣਾ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਹੈ ਅਤੇ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ। ਦੱਸ ਦਈਏ ਕਿ ਪੰਜਾਬ ਪੁਲਿਸ ਦੇ ਇਸ ਫੈਸਲੇ ਦਾ ਕਾਫੀ ਵਿਰੋਧ ਹੋਇਆ ਸੀ। ਦੂਜੇ ਪਾਸੇ ਵਕੀਲਾਂ ਨੇ ਸਰਕਾਰ ਦੇ ਇਸ ਕਦਮ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਅਤੇ ਇਸਨੂੰ ਜਨਤਾ ‘ਤੇ ਵਾਧੂ ਵਿੱਤੀ ਬੋਝ ਦੱਸਿਆ।

Advertisements

ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ ਐਫਆਈਆਰ ਇੱਕ ਜਨਤਕ ਦਸਤਾਵੇਜ਼ ਹੈ ਅਤੇ ਇਸਨੂੰ ਪ੍ਰਾਪਤ ਕਰਨ ਲਈ ਫੀਸ ਵਸੂਲਣਾ ਅਨੁਚਿਤ ਹੈ। ਵਿਆਪਕ ਦਬਾਅ ਅਤੇ ਕਾਨੂੰਨੀ ਪੇਚੀਦਗੀਆਂ ਦਾ ਸਾਹਮਣਾ ਕਰਨ ਮਗਰੋਂ ਸਰਕਾਰ ਨੂੰ ਆਖਰਕਾਰ ਪਿੱਛੇ ਹਟਣ ਲਈ ਮਜਬੂਰ ਹੋਣਾ ਪਿਆ। ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਦਰਜ ਪਟੀਸ਼ਨ ਵਿੱਚ ਵਕੀਲ ਅਭਿਸ਼ੇਕ ਮਲਹੋਤਰਾ ਅਤੇ ਵਾਸੂ ਰੰਜਨ ਸ਼ਾਂਡਿਲਿਆ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਆਪਣੇ “ਸਾਂਝ” ਪੋਰਟਲ/ਐਪ ਤੋਂ ਐਫਆਈਆਰ ਡਾਊਨਲੋਡ ਕਰਨ ਲਈ 80 ਰੁਪਏ ਲੈ ਰਹੀ ਹੈ, ਜੋ ਕਿ ਗੈਰ-ਵਾਜਬ ਹੈ। ਉਨ੍ਹਾਂ ਦਲੀਲ ਦਿੱਤੀ ਕਿ ਕਾਨੂੰਨ ਅਨੁਸਾਰ ਪੀੜਤ ਜਾਂ ਸ਼ਿਕਾਇਤਕਰਤਾ ਨੂੰ ਐਫਆਈਆਰ ਦੀ ਕਾਪੀ ਮੁਫ਼ਤ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ।

LEAVE A REPLY

Please enter your comment!
Please enter your name here