
ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਅਕਾਲੀ ਦੱਲ ਵਾਰਿਸ ਪੰਜਾਬ ਦੇ ( ਭਾਈ ਅੰਮ੍ਰਿਤਪਾਲ ਸਿੰਘ) ਟੀਮ ਦੇ ਸਰਗਰਮ ਆਗੂ ਗੁਰਦੀਪ ਸਿੰਘ ਭੰਡਾਲ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਸਮੁੱਚੀ ਲੀਡਰਸ਼ਿਪ ਵਲੋਂ ਜਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤਾ।

ਇਸ ਮੌਕੇ ਨਵ ਨਿਯੁਕਤ ਕੀਤੇ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਨੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ਼ ਦਿਵਾਇਆ ਕੇ ਪਾਰਟੀ ਨੇ ਜੋ ਉਹਨਾਂ ਨੂੰ ਜਿੰਮੇਵਾਰੀ ਦਿੱਤੀ ਹੈ ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।












