
ਮੱਧ ਪ੍ਰਦੇਸ਼ (ਦ ਸਟੈਲਰ ਨਿਊਜ਼)। ਮੱਧ ਪ੍ਰਦੇਸ਼ ਵਿੱਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਹ ਹਾਦਸਾ ਛਿੰਦਵਾੜਾ ਜ਼ਿਲ੍ਹੇ ਵਿੱਚ ਪਿਕਅੱਪ ਟਰੱਕ ਨਾਲ ਟਕਰਾਉਣ ਤੋਂ ਬਾਅਦ ਇੱਕ ਬੱਸ ਪਲਟ ਗਈ। ਇਸ ਹਾਦਸੇ ਵਿੱਚ ਦੋਵਾਂ ਵਾਹਨਾਂ ਦੇ ਡਰਾਈਵਰਾਂ ਸਮੇਤ ਦਸ ਲੋਕਾਂ ਦੀ ਮੌਤ ਹੋ ਗਈ। ਜਦਕਿ 30 ਤੋਂ ਵੱਧ ਜ਼ਖ਼ਮੀ ਹੋ ਗਏ। ਇੱਕ ਔਰਤ ਅਤੇ ਇੱਕ ਬੱਚੇ ਦੇ ਹੱਥ ਟੁੱਟ ਗਏ। ਕੁਝ ਯਾਤਰੀਆਂ ਦੇ ਸਿਰ ਵਿੱਚ ਸੱਟਾਂ ਲੱਗੀਆਂ।

ਇਹ ਹਾਦਸਾ ਬੀਤੀ ਸ਼ਾਮ 6:30 ਵਜੇ ਦੇ ਕਰੀਬ ਸਿਮਰੀਆ ਨੇੜੇ ਵਾਪਰਿਆ। MP28 P 0321 ਨੰਬਰ ਵਾਲੀ ਬੱਸ ਵਿੱਚ 47 ਲੋਕ ਸਵਾਰ ਸਨ। ਇਹ ਛਿੰਦਵਾੜਾ ਦੇ ਪੁਲਿਸ ਲਾਈਨਜ਼ ਵਿਖੇ ਆਯੋਜਿਤ ਇੱਕ ਲਾਭਪਾਤਰੀ ਸੰਮੇਲਨ ਤੋਂ ਵਾਪਸ ਆ ਰਹੀ ਸੀ। ਮੁੱਖ ਮੰਤਰੀ ਡਾ. ਮੋਹਨ ਯਾਦਵ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਏ ਸਨ।
ਮੁੱਖ ਮੰਤਰੀ ਨੇ ਹਾਦਸੇ ‘ਤੇ ਦੁੱਖ ਜਤਾਇਆ ਤੇ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਅਤੇ ਗੰਭੀਰ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਛਿੰਦਵਾੜਾ ਜ਼ਿਲ੍ਹਾ ਹਸਪਤਾਲ ਦੇ ਡੀਨ ਅਭੈ ਸਿਨਹਾ ਨੇ ਕਿਹਾ, “ਮ੍ਰਿਤਕਾਂ ਵਿੱਚ ਛੇ ਪੁਰਸ਼, ਤਿੰਨ ਔਰਤਾਂ ਅਤੇ ਇੱਕ ਬੱਚਾ ਸ਼ਾਮਲ ਹੈ। ਇੱਕ ਜ਼ਖ਼ਮੀ ਵਿਅਕਤੀ ਦੀ ਹਾਲਤ ਗੰਭੀਰ ਹੈ ਅਤੇ ਉਸ ਨੂੰ ਨਾਗਪੁਰ ਮੈਡੀਕਲ ਕਾਲਜ ਰੈਫਰ ਕੀਤਾ ਗਿਆ ਹੈ। ਉਸ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ। ਬਾਕੀ ਜ਼ਖ਼ਮੀਆਂ ਦਾ ਇੱਥੇ ਇਲਾਜ ਕੀਤਾ ਜਾ ਰਿਹਾ ਹੈ।”
ਮ੍ਰਿਤਕਾਂ ਦੀ ਪਛਾਣ ਭਗਵਤੀ (45), ਦੌਲਤ (40), ਸ਼ਕੁਨ ਯਾਦਵ (45), ਰਾਮਦਾਸ (40), ਰਮੇਸ਼ (35), ਸੀਆ ਬਾਈ (40) ਵੰਸ਼ (7), ਬੱਸ ਡਰਾਈਵਰ ਕਮਲ (54), ਪਿਕਅੱਪ ਡਰਾਈਵਰ ਰਵੀ ਧਰੇ (40) ਤੇ ਹੋਰ ਵਜੋਂ ਹੋਈ ਹੈ।











