Friday, October 30, 2026
Home Hoshiarpur ਸਕਿਊਰਟੀ ਗਾਰਡ ਦੀ ਭਰਤੀ ਲਈ ਪਲੇਸਮੈਂਟ ਕੈਂਪ 1 ਤੋਂ 16 ਅਪ੍ਰੈਲ ਤੱਕ

ਸਕਿਊਰਟੀ ਗਾਰਡ ਦੀ ਭਰਤੀ ਲਈ ਪਲੇਸਮੈਂਟ ਕੈਂਪ 1 ਤੋਂ 16 ਅਪ੍ਰੈਲ ਤੱਕ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕਰੀਅਰ ਸੈਂਟਰ ਵੱਲੋਂ ਐਸ.ਆਈ.ਐਸ ਸਕਿਊਰਟੀ ਵਿੱਚ ਭਰਤੀ ਲਈ 1 ਅਪ੍ਰੈਲ ਤੋਂ 16 ਅਪ੍ਰੈਲ ਤੱਕ ਜ਼ਿਲ੍ਹੇ ਵਿੱਚ ਬਲਾਕ ਪੱਧਰ च्ਤੇ ਪਲੇਸਮੈਂਟ ਕੈਂਪ ਲਾਏ ਜਾ ਰਹੇ ਹਨ। ਇਹ ਪਲੇਸਮੈਂਟ ਕੈਂਪ 1 ਅਪ੍ਰੈਲ ਨੂੰ ਬੀ.ਡੀ.ਪੀ.ਓ. ਦਫ਼ਤਰ ਗੜ੍ਹਸ਼ੰਕਰ, 2 ਨੂੰ ਬੀ.ਡੀ.ਪੀ.ਓ. ਦਫ਼ਤਰ ਮਾਹਿਲਪੁਰ, 6 ਨੂੰ ਬੀ.ਡੀ.ਪੀ.ਓ. ਦਫ਼ਤਰ ਹੁਸਿਆਰਪੁਰ-2 , 7 ਨੂੰ ਬੀ.ਡੀ.ਪੀ.ਓ. ਦਫ਼ਤਰ ਹੁਸਿਆਰਪੁਰ-1, 8 ਨੂੰ ਬੀ.ਡੀ.ਪੀ.ਓ. ਦਫ਼ਤਰ ਹਾਜ਼ੀਪੁਰ, 9 ਨੂੰ ਬੀ.ਡੀ.ਪੀ.ਓ. ਦਫ਼ਤਰ ਦਸੂਹਾ, 10 ਨੂੰ ਬੀ.ਡੀ.ਪੀ.ਓ. ਦਫ਼ਤਰ ਮੁਕੇਰੀਆਂ, 13 ਨੂੰ ਬੀ.ਡੀ.ਪੀ.ਓ. ਦਫ਼ਤਰ ਤਲਵਾੜਾ, 15 ਨੂੰ ਬੀ.ਡੀ.ਪੀ.ਓ. ਦਫ਼ਤਰ ਭੂੰਗਾ ਅਤੇ 16 ਅਪ੍ਰੈਲ ਨੂੰ ਬੀ.ਡੀ.ਪੀ.ਓ. ਦਫ਼ਤਰ ਟਾਂਡਾ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਲਗਾਏ ਜਾਣਗੇ।

Advertisements

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਐਸ.ਆਈ.ਐਸ ਸਕਿਊਰਟੀ ਵਲੋਂ ਕੇਵਲ ਲੜਕਿਆਂ ਦੀ ਸਕਿਊਰਟੀ ਗਾਰਡ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ, ਜਿਨ੍ਹਾਂ ਨੂੰ ਤਨਖਾਹ 18000 ਤੋਂ 20000 ਰੁਪਏ ਮਿਲਣਯੋਗ ਹੋਵੇਗੀ। ਇਸ ਭਰਤੀ ਲਈ ਪੜ੍ਹਾਈ ਘੱਟੋ-ਘੱਟ ਦਸਵੀਂ ਪਾਸ, ਉਮਰ 19 ਤੋਂ 40 ਸਾਲ , ਕੱਦ 168 ਸੈਂਟੀਮੀਟਰ ਹੋਣਾ ਲਾਜ਼ਮੀ ਹੈ। ਕੰਪਨੀ ਵਲੋਂ ਤਨਖਾਹ ਤੋਂ ਇਲਾਵਾ ਕਈ ਹੋਰ ਵਾਧੂ ਸਹੂਲਤਾਂ ਜਿਵੇਂ ਕਿ ਪੀ.ਐਫ ਅਤੇ ਈ.ਐਸ.ਆਈ.ਸੀ ਆਦਿ ਮੁਹੱਈਆਂ ਕਰਵਾਈਆ ਜਾਣਗੀਆ। ਚਾਹਵਾਨ ਯੋਗ ਨੌਜਵਾਨ ਬੀ.ਡੀ.ਪੀ.ਓ. ਦਫ਼ਤਰ ਗੜ੍ਹਸ਼ੰਕਰ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਆਪਣਾ ਆਧਾਰ ਕਾਰਡ, ਯੋਗਤਾ ਦੇ ਸਰਟੀਫੀਕੇਟਾਂ ਦੀ ਫੋਟੋ ਕਾਪੀ ਅਤੇ 2 ਪਾਸਪੋਰਟ ਸਾਈਜ਼ ਫੋਟੋ ਸਮੇਤ ਇਸ ਪਲੇਸਮੈਂਟ ਕੈਂਪ ਵਿੱਚ ਸ਼ਾਮਲ ਹੋ ਸਕਦੇ ਹਨ।

LEAVE A REPLY

Please enter your comment!
Please enter your name here