Tuesday, October 13, 2026
Home Crime ਕਾਰ ਤੇ ਬੁਲਟ ਦੀ ਆਹਮੋ-ਸਾਹਮਣੇ ਹੋਈ ਟੱਕਰ, ਮੌਤ, ਕਾਰ ਚਾਲਕ ਫਰਾਰ

ਕਾਰ ਤੇ ਬੁਲਟ ਦੀ ਆਹਮੋ-ਸਾਹਮਣੇ ਹੋਈ ਟੱਕਰ, ਮੌਤ, ਕਾਰ ਚਾਲਕ ਫਰਾਰ

ਕਪੂਰਥਲਾ (ਦ ਸਟੈਲਰ ਨਿਊਜ਼)। ਹਲਕਾ ਭੁਲੱਥ ਅਧੀਨ ਪੈਂਦੇ ਰਾਏਪੁਰ ਪੀਰ ਬਖਸ਼ਵਾਲਾ ਦੇ ਨਜ਼ਦੀਕ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਪਿੰਡ ਟਾਂਡੀ ਦੇ ਵਿਅਕਤੀ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਕ ਸਵਿਫ਼ਟ ਕਾਰ ਮਾਡਲ ਟਾਊਨ ਵਾਲੀ ਸਾਈਡ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਸੀ, ਜਦਕਿ ਬੁਲਟ ਸਵਾਰ ਵਿਅਕਤੀ ਰਾਏਪੁਰ ਪੀਰ ਬਖਸ਼ਵਾਲਾ ਵੱਲੋਂ ਆ ਰਿਹਾ ਸੀ।

Advertisements

ਦੋਹਾਂ ਵਾਹਨਾਂ ਵਿਚਾਲੇ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋ ਗਈ, ਜਿਸ ਕਾਰਨ ਬੁਲਟ ਸਵਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ ਜ਼ਖ਼ਮੀ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਬੇਗੋਵਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਮ੍ਰਿਤਕ ਦੀ ਪਹਿਚਾਣ ਸੁਰਜੀਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਪਿੰਡ ਟਾਂਡੀ ਵਜੋਂ ਹੋਈ ਹੈ। ਹਾਦਸੇ ਮਗਰੋਂ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਥਾਣਾ ਮੁਖੀ ਐਸ.ਐਚ.ਓ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੁਲਿਸ ਵੱਲੋਂ ਫਰਾਰ ਕਾਰ ਚਾਲਕ ਦੀ ਭਾਲ ਜਾਰੀ ਹੈ।

LEAVE A REPLY

Please enter your comment!
Please enter your name here