Tuesday, October 13, 2026
Home Crime ਹਰਿਆਣਾ ਦੇ ਨੌਜਵਾਨ ਦੀ ਅਮਰੀਕਾ ‘ਚ ਗੋਲੀ ਮਾਰ ਕੇ ਹੱਤਿਆ

ਹਰਿਆਣਾ ਦੇ ਨੌਜਵਾਨ ਦੀ ਅਮਰੀਕਾ ‘ਚ ਗੋਲੀ ਮਾਰ ਕੇ ਹੱਤਿਆ

ਦਿੱਲੀ (ਦ ਸਟੈਲਰ ਨਿਊਜ਼)। ਅਮਰੀਕਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਥੇ ਅਮਰੀਕਾ ਦੇ ਜਾਰਜੀਆ ਵਿੱਚ ਹਰਿਆਣਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਚੇਤਕ ਸ਼ਰਮਾ ਵਾਸੀ ਸਮੋਰਾ ਪਿੰਡ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ 2024 ਵਿੱਚ ਅਮਰੀਕਾ ਗਿਆ ਸੀ ਅਤੇ ਉੱਥੇ ਇੱਕ ਸਟੋਰ ਵਿੱਚ ਕੰਮ ਕਰਦਾ ਸੀ।

Advertisements

ਮ੍ਰਿਤਕ ਦੇ ਪਿਤਾ ਸੁਨੀਲ ਸ਼ਰਮਾ ਨੇ ਦੱਸਿਆ ਕਿ ਵੀਰਵਾਰ ਨੂੰ ਘਰ ਵਿੱਚ ਇੱਕ ਧਾਰਮਿਕ ਸਮਾਗਮ ਸੀ। ਚੇਤਕ ਵੀ ਇਸ ਪ੍ਰੋਗਰਾਮ ਵਿੱਚ ਔਨਲਾਈਨ ਸ਼ਾਮਲ ਹੋਇਆ ਸੀ। ਪ੍ਰਵਾਰ ਨੂੰ ਉਸੇ ਰਾਤ ਆਪਣੇ ਪੁੱਤਰ ਦੀ ਮੌਤ ਦੀ ਖ਼ਬਰ ਮਿਲੀ। ਪੁੱਤ ਦੀ ਮੌਤ ਦੀ ਖ਼ਬਰ ਮਿਲਦੇ ਹੀ ਪ੍ਰਵਾਰ ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ  ਦੇ ਪਿਤਾ ਨੇ ਦੱਸਿਆ ਕਿ ਚੇਤਕ 2024 ਵਿੱਚ ਡੰਕੀ ਰੂਟ ਰਾਹੀਂ ਅਮਰੀਕਾ ਗਿਆ ਸੀ।

ਪ੍ਰਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਡੰਕੀ ਰੂਟ ਰਾਹੀਂ ਲਗਭਗ ਸੱਤ ਮਹੀਨੇ ਬਾਅਦ ਅਮਰੀਕਾ ਪਹੁੰਚਿਆ ਸੀ ਅਤੇ ਜਾਰਜੀਆ ਪਹੁੰਚਣ ਤੋਂ ਥੋੜ੍ਹੀ ਦੇਰ ਬਾਅਦ, ਉਸ ਨੂੰ ਇੱਕ ਸਟੋਰ ਵਿੱਚ ਕੰਮ ਮਿਲ ਗਿਆ ਸੀ। ਜਿਥੇ ਉਹ ਰਾਤ ਨੂੰ ਕੰਮ ਕਰਦਾ ਸੀ। ਸਭ ਕੁਝ ਠੀਕ ਚੱਲ ਰਿਹਾ ਸੀ। ਪਰਿਵਾਰ ਨੇ ਸਰਕਾਰ ਤੋਂ ਘਟਨਾ ਦੀ ਪੂਰੀ ਜਾਂਚ ਅਤੇ ਲਾਸ਼ ਨੂੰ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। 

LEAVE A REPLY

Please enter your comment!
Please enter your name here