
ਹਿਮਾਚਲ ਪ੍ਰਦੇਸ਼ (ਦ ਸਟੈਲਰ ਨਿਊਜ਼)। ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਊਨਾ ਆਧੀਨ ਪੈਦੇਂ ਪਿੰਡ ਮਜਾਰਾ ਦੇ ਵਿਅਕਤੀ ਦੀ ਦੁਬਈ ਵਿੱਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਮਜਾਰਾ ਦਾ ਵਿਅਕਤੀ ਜਸਵਿੰਦਰ ਸਿੰਘ ਉਰਫ਼ ਸ਼ਾਮੀਂ ਤਿੰਨ ਮਹੀਨੇ ਪਹਿਲਾਂ ਹੀ ਰੁਜ਼ਗਾਰ ਲਈ ਦੁਬਈ ਗਿਆ ਸੀ, ਉੱਥੇ ਉਹ ਟਰਾਲਾ ਚਲਾਉਂਦਾ ਸੀ।

ਗੱਡੀ ਵਿੱਚ ਆਈ ਖ਼ਰਾਬੀ ਕਾਰਨ ਉਨ੍ਹਾਂ ਨੂੰ ਆਪਣਾ ਟਰਾਲਾ ਰੋਕਣਾ ਪਿਆ। ਇਸ ਦੌਰਾਨ ਹੋਏ ਡਰੋਨ ਹਮਲੇ ਕਾਰਨ ਉਸ ਦੀ ਜਾਨ ਚਲੀ ਗਈ। ਦੁਬਈ ਤੋਂ ਉਸ ਦੀ ਲਾਸ਼ ਪਹੁੰਚਣ ‘ਤੇ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦਾ ਅੰਤਿਮ ਸਸਕਾਰ ਬਹੁਤ ਹੀ ਗਮਗੀਨ ਮਾਹੌਲ ਵਿਚ ਕੀਤਾ ਗਿਆ।












