Wednesday, October 21, 2026
Home Crime ਪੁਰਾਣੀ ਰੰਜਿਸ਼ ਨੇ ਧਾਰਿਆ ਖੂਨੀ ਰੂਪ, ਨੌਜਵਾਨ ਦੀ ਮੌਤ, ਪਰਿਵਾਰ ਨੇ ਲਗਾਇਆ...

ਪੁਰਾਣੀ ਰੰਜਿਸ਼ ਨੇ ਧਾਰਿਆ ਖੂਨੀ ਰੂਪ, ਨੌਜਵਾਨ ਦੀ ਮੌਤ, ਪਰਿਵਾਰ ਨੇ ਲਗਾਇਆ ਧਰਨਾ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼)। ਫਿਰੋਜ਼ਪੁਰ ਵਿੱਚ ਦੋ ਗੁੱਟਾਂ ਵਿਚਾਕਾਰ ਲੰਬੇ ਸਮੇਂ ਤੋਂ ਚਲ ਰਹੀ ਰੰਜਿਸ਼ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ । ਪਰਿਵਾਰ ਵੱਲੋਂ ਲਾਸ਼ ਨੂੰ ਫਿਰੋਜ਼ਪੁਰ ਛਾਉਣੀ ਦੀ 7 ਨੰਬਰ ਚੁੰਗੀ ’ਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਰੋਸ ਪ੍ਰਦਰਸ਼ਨ ਕਰ ਰਹੇ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਨੇ ਦੱਸਿਆ ਕਿ ਤੁਹਾਡੇ ਲੜਕੇ ਅਸ਼ੀਸ਼ ਉਰਫ ਕੱਟਾ (ਉਮਰ 17 ਸਾਲ) ਨੂੰ ਸਵੇਰੇ ਦੋ ਕਾਰਾਂ ਵਿੱਚ ਸਵਾਰ ਲੋਕਾਂ ਵਲੋਂ ਹੱਡਾ ਰੋੜੀ ਨੇੜਿਓਂ ਅਗਵਾ ਕਰ ਲਿਆ ਗਿਆ ਹੈ ,ਜਿਸ ਸਬੰਧੀ ਪੁਲਿਸ ਨੂੰ ਸੂਚਨਾ ਵੀ ਦਿੱਤੀ ਗਈ।

Advertisements

ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਇਸ ਸਬੰਧੀ ਥਾਣੇ ਦੇ ਮੁਨਸ਼ੀ ਵੱਲੋਂ ਫੋਨ ਕਰਕੇ ਦੱਸਿਆ ਕਿ ਤੁਹਾਡੇ ਲੜਕੇ ਦੀ ਲਾਸ਼ ਸ਼ਮਸ਼ਾਨ ਘਾਟ ਨੇੜੇ ਪਈ ਹੈ ਜਾ ਕੇ ਚੁੱਕ ਲਿਆਓ । ਪਰਿਵਾਰਕ ਮੈਬਰਾਂ ਦਾ ਆਰੋਪ ਸੀ ਕਿ ਉਨ੍ਹਾਂ ਨੂੰ ਜੇਲ੍ਹ ਵਿੱਚ ਬੈਠੇ ਗੈਂਗਸਟਰਾਂ ਵੱਲੋਂ ਧਮਕੀਆਂ ਵੀ ਆਉਂਦੀਆਂ ਸਨ ਜਿਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਪਰ ਕੋਈ ਸੁਣਵਾਈ ਨਹੀਂ ਹੋਈ । ਪਰਿਵਾਰਕ ਮੈਬਰਾਂ ਇਹ ਵੀ ਦੱਸਿਆ ਕਿ ਸਾਡੇ ਲੜਕੇ ਦੇ ਪਹਿਲਾਂ ਵੀ ਸੱਟਾਂ ਮਾਰੀਆਂ ਗਈਆਂ ਸਨ, ਜਿਸ ਸਬੰਧੀ ਅਸੀਂ ਮਾਮਲਾ ਵੀ ਦਰਜ ਕਰਵਾਇਆ ਸੀ, ਪਰ ਆਰੋਪੀਆਂ ਦੀ ਗ੍ਰਿਫਤਾਰੀ ਨਹੀਂ ਹੋਈ । ਪਰਿਵਾਰਕ ਮੈਬਰਾਂ ਨੇ ਮੰਗ ਕੀਤੀ ਕਿ ਆਰੋਪੀਆਂ ਖਿਲਾਫ ਪਰਚਾ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਮੌਕੇ ’ਤੇ ਪਹੁੰਚੇ ਡੀ ਐੱਸ ਪੀ ਸੁਖਵਿੰਦਰ ਸਿੰਘ ਨੇ ਪਰਿਵਾਰ ਨੂੰ ਵਿਸ਼ਵਾਸ਼ ਦੁਆਇਆ ਕਿ ਆਰੋਪੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਜਿਸ ਉਪਰੰਤ ਪਰਿਵਾਰਕ ਮੈਬਰਾਂ ਨੇ ਧਰਨਾ ਚੁੱਕ ਲਿਆ । ਉਨ੍ਹਾਂ ਦੱਸਿਆ ਕਿ ਪਰਿਵਾਰ ਦੇ ਬਿਆਨ ਲੈ ਕੇ ਜਲਦ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here