Friday, October 23, 2026
Home Punjab ਭਿੰਡੀ ਸੈਦਾਂ ਪੁਲਿਸ ਸਟੇਸ਼ਨ ਤੇ ਗ੍ਰੇਨੇਡ ਹਮਲੇ ਦਾ ਮਾਮਲਾ: ਖਾਲਿਸਤਾਨ ਲਿਬਰੇਸ਼ਨ ਆਰਮੀ...

ਭਿੰਡੀ ਸੈਦਾਂ ਪੁਲਿਸ ਸਟੇਸ਼ਨ ਤੇ ਗ੍ਰੇਨੇਡ ਹਮਲੇ ਦਾ ਮਾਮਲਾ: ਖਾਲਿਸਤਾਨ ਲਿਬਰੇਸ਼ਨ ਆਰਮੀ ਨੇ ਲਈ ਜ਼ਿੰਮੇਵਾਰੀ

ਅਜਨਾਲਾ (ਦ ਸਟੈਲਰ ਨਿਊਜ਼)। ਪੰਜਾਬ ਦੇ ਕਈ ਪੁਲਿਸ ਥਾਣਿਆਂ ਦੇ ਬਾਹਰ ਬੰਬ ਧਮਾਕੇ ਹੋਏ ਹਨ। ਇਸੇ ਹੀ ਤਰ੍ਹਾਂ ਦੀ ਘਟਨਾ ਅੰਮ੍ਰਿਤਸਰ ਦੇ ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਭਿੰਡੀ ਸੈਦਾਂ ਪੁਲਿਸ ਸਟੇਸ਼ਨ ਵਿੱਚ ਐਤਵਾਰ-ਸੋਮਵਾਰ ਦੇਰ ਰਾਤ ਵਾਪਰੀ, ਜਿਥੇ ਇੱਕ ਜ਼ੋਰਦਾਰ ਧਮਾਕਾ ਗੂੰਜਿਆ। ਇਸ ਧਮਾਕੇ ਨੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤੀ। ਹੁਣ ਇਸ ਮਾਮਲੇ ‘ਤੇ ਖਾਲਿਸਤਾਨ ਲਿਬਰੇਸ਼ਨ ਆਰਮੀ ਨੇ ਇਸਦੀ ਜ਼ਿੰਮੇਵਾਰੀ ਲਈ ਹੈ। 

Advertisements

ਦੱਸ ਦਈਏ ਕਿ ਇਸ ਸਬੰਧੀ ਇੱਕ ਪੱਤਰ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ। ਪੱਤਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਖਾਲਿਸਤਾਨ ਲਿਬਰੇਸ਼ਨ ਆਰਮੀ (ਕੇਐਲਏ) ਨੇ 30 ਮਾਰਚ ਨੂੰ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਪੁਲਿਸ ਸਟੇਸ਼ਨ ‘ਤੇ ਗ੍ਰਨੇਡ ਹਮਲਾ ਕੀਤਾ ਸੀ। 

ਹਾਲਾਂਕਿ, ਇਸ ਦਾਅਵੇ ਦੀ ਸੱਚਾਈ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here