Tuesday, October 13, 2026
Home Crime ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਕਾਰ ਤੇ ਕੀਤੀ ਫਾਇਰਿੰਗ, ਵਿਅਕਤੀ ਜ਼ਖਮੀ

ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਕਾਰ ਤੇ ਕੀਤੀ ਫਾਇਰਿੰਗ, ਵਿਅਕਤੀ ਜ਼ਖਮੀ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਜੰਡਿਆਲਾ ਗੁਰੂ ਵਿੱਚ ਇੱਕ ਵਾਰੀ ਫਿਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ, ਜਿਸ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਤਿੰਮੋਵਾਲ ਦੇ ਸਰਪੰਚ ਦਾ ਪਤੀ ਸੁਖਦੇਵ ਸਿੰਘ ਉਰਫ਼ ਝੰਡਾ ਆਪਣੇ ਸਾਥੀਆਂ ਨਾਲ ਇਨੋਵਾ ਵਿੱਚ ਜਾ ਰਿਹਾ ਸੀ ਜਦੋਂ ਉਹ ਸਥਾਨਕ ਵੈਰਵਾਲ ਰੋਡ ਉੱਪਰ ਪਹੁੰਚਿਆ ਤਾਂ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਉਪਰ 8 ਤੋਂ 10 ਗੋਲੀਆਂ ਚਲਾਈਆਂ ਜਿਸ ਕਾਰਨ ਕਾਰ ਵਿੱਚ ਸਵਾਰ ਇੱਕ ਵਿਅਕਤੀ ਜ਼ਖਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

Advertisements

ਜਾਣਕਾਰੀ ਅਨੁਸਾਰ ਗੋਲੀਬਾਰੀ ਦੌਰਾਨ ਡਰਾਈਵਰ ਕੋਲੋਂ ਕਾਰ ਦਾ ਸੰਤੁਲਨ ਵਿਗੜ ਗਿਆ ਜੋ ਇੱਕ ਸਕੂਟਰ ਨਾਲ ਟਕਰਾ ਗਈ। ਇਸ ਕਾਰਨ ਉਸ ਮੌਕੇ ਸੜਕ ਉੱਪਰੋਂ ਲੰਘ ਰਿਹਾ ਇੱਕ ਸਕੂਟਰ ਸਵਾਰ ਵੀ ਜ਼ਖਮੀ ਹੋ ਗਿਆ ਅਤੇ ਉਸਨੂੰ ਵੀ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਸੂਚਨਾ ਮਿਲਣ ‘ਤੇ ਪੁਲੀਸ ਮੌਕੇ ‘ਤੇ ਪਹੁੰਚੀ ਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਨੇ ਕਿਹਾ ਕਿ ਹਮਲੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਪਰ ਜਾਂਚ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here