Thursday, October 15, 2026
Home International ਦੁਬਈ ਦਾ ਸਭ ਤੋਂ ਵੱਡੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਸਾਹਿਬ ਅਤੇ...

ਦੁਬਈ ਦਾ ਸਭ ਤੋਂ ਵੱਡੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਸਾਹਿਬ ਅਤੇ ਮੰਦਰ ਨੂੰ ਬੰਦ ਰਖਣ ਦੇ ਨਿਰਦੇਸ਼

ਦਿੱਲੀ (ਦ ਸਟੈਲਰ ਨਿਊਜ਼)। ਮੱਧ ਏਸ਼ੀਆ ਜੰਗ ਦਾ ਅਸਰ ਦੁਨੀਆ ਭਰ ਵਿੱਚ ਪੈ ਰਿਹਾ ਹੈ। ਈਰਾਨ ਅਮਰੀਕਾ ਦੇ ਸਹਿਯੋਗੀ ਦੇਸ਼ਾਂ ‘ਤੇ ਵੀ ਹਮਲਾ ਕਰ ਰਿਹਾ ਹੈ, ਜਿਸ ਦੌਰਾਨ ਦੁਬਈ ਤੋਂ ਸਿੱਖ ਭਾਈਚਾਰੇ ਲਈ ਵੱਡੀ ਖ਼ਬਰ ਹੈ। ਦੁਬਈ ਵਿੱਚ ਸਭ ਤੋਂ ਵੱਡੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਬੰਦ ਕਰ ਦਿੱਤਾ ਗਿਆ ਹੈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਜਾਰੀ ਇੱਕ ਪੱਤਰ ਵਿੱਚ ਇਸ ਪਿੱਛੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅਤੇ ਹਿੰਦੂ ਮੰਦਰ ਨੂੰ ਅਗਲੇ ਹੁਕਮਾਂ ਤੱਕ ਅਸਥਾਈ ਤੌਰ ‘ਤੇ ਬੰਦ ਕੀਤਾ ਜਾਂਦਾ ਹੈ।

Advertisements

ਸ਼ਰਧਾਲੂਆਂ ਲਈ ਇੱਕ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੁਰੱਖਿਆ ਕਾਰਨਾਂ ਦੇ ਚਲਦਿਆਂ ਗੁਰਦੁਆਰਾ ਸਾਹਿਬ ਅਤੇ ਹਿੰਦੂ ਮੰਦਰ ਨੂੰ ਅਗਲੀ ਸੂਚਨਾ ਤੱਕ ਬੰਦ ਕੀਤਾ ਗਿਆ ਹੈ। ਪ੍ਰਬੰਧਕਾਂ ਨੇ ਇਸ ਲਈ ਮਾਫੀ ਮੰਗੀ ਹੈ ਅਤੇ ਸ਼ਰਧਾਲੂਆਂ ਤੋਂ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਨਾਲ ਹੀ ਸਾਰੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਵੀ ਅਰਦਾਸ ਕੀਤੀ। 

ਉਧਰ, ਗੁਰੂ ਨਾਨਕ ਦਰਬਾਰ ਗੁਰਦੁਆਰਾ ਦੁਬਈ ਦੇ ਚੇਅਰਮੈਨ ਸੁਰਿੰਦਰ ਸਿੰਘ ਕੰਧਾਰੀ ਨੇ ਪੁਸ਼ਟੀ ਕੀਤੀ ਕਿ ਗੁਰਦੁਆਰੇ ਨੂੰ ਵੀ ਆਪਣੇ ਦਰਵਾਜ਼ੇ ਬੰਦ ਕਰਨ ਦੇ ਨਿਰਦੇਸ਼ ਮਿਲੇ ਹਨ। ਉਨ੍ਹਾਂ ਕਿਹਾ, “ਸਾਨੂੰ ਦੁਬਈ ਦੀ ਕਮਿਊਨਿਟੀ ਡਿਵੈਲਪਮੈਂਟ ਅਥਾਰਟੀ (ਸੀਡੀਏ) ਤੋਂ ਗੁਰਦੁਆਰੇ ਨੂੰ ਬੰਦ ਕਰਨ ਦੇ ਨਿਰਦੇਸ਼ ਮਿਲੇ ਹਨ। ਸੀਡੀਏ ਨੇ ਸੁਰੱਖਿਆ ਕਾਰਨਾਂ ਕਰਕੇ ਸਾਵਧਾਨੀ ਵਜੋਂ ਸਾਨੂੰ ਬੰਦ ਕਰਨ ਲਈ ਕਿਹਾ ਹੈ।”

LEAVE A REPLY

Please enter your comment!
Please enter your name here