Thursday, October 15, 2026
Home Latest ਦਸੂਹਾ ਦੇ ਨੌਜਵਾਨ ਦੀ ਇਟਲੀ ‘ਚ ਮੌਤ, ਡੇਢ ਸਾਲ ਪਹਿਲਾਂ ਗਿਆ ਸੀ...

ਦਸੂਹਾ ਦੇ ਨੌਜਵਾਨ ਦੀ ਇਟਲੀ ‘ਚ ਮੌਤ, ਡੇਢ ਸਾਲ ਪਹਿਲਾਂ ਗਿਆ ਸੀ ਵਿਦੇਸ਼

ਦਸੂਹਾ (ਦ ਸਟੈਲਰ ਨਿਊਜ਼)। ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਇਟਲੀ ਵਿੱਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨੌਜਵਾਨ ਦੇ ਕੰਮ ਕਰਦੇ ਸਮੇਂ ਸੱਟ ਲੱਗ ਗਈ ਸੀ, ਜਿਸ ਕਾਰਨ ਉਸਦੀ ਮੌਤ ਹੋ ਗਈ।

Advertisements

ਮ੍ਰਿਤਕ ਨੌਜਵਾਨ ਦੀ ਪਛਾਣ ਰਾਜ ਕੁਮਾਰ ਵਜੋਂ ਹੋਈ ਹੈ। ਜੋ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਅਧੀਨ ਪੈਂਦੇ ਪਿੰਡ ਜੁਗਿਆਲ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਰਾਜ ਕੁਮਾਰ ਅਪਣੇ ਸੁਨਹਿਰੀ ਭਵਿੱਖ ਬਣਾਉਣ ਲਈ ਕਰੀਬ ਡੇਢ ਸਾਲ ਪਹਿਲਾਂ ਹੀ ਵਿਦੇਸ਼ ਗਿਆ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਜੁਗਿਆਲ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

LEAVE A REPLY

Please enter your comment!
Please enter your name here