Monday, October 19, 2026
Home Crime ਅਣਪਛਾਤਿਆਂ ਨੇ ਆਗੂ ਗੁਰਨਾਮ ਸਿੰਘ ਸਲੈਚ ਨੂੰ ਦਾਤਰ ਦੀ ਨੋਕ ਤੇ ਲੁੱਟਿਆ

ਅਣਪਛਾਤਿਆਂ ਨੇ ਆਗੂ ਗੁਰਨਾਮ ਸਿੰਘ ਸਲੈਚ ਨੂੰ ਦਾਤਰ ਦੀ ਨੋਕ ਤੇ ਲੁੱਟਿਆ

ਕਪੂਰਥਲਾ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਅਪਰਾਧਿਕ ਘਟਨਾਵਾਂ ਵੱਧ ਰਹੀਆ ਹਨ। ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਨਡਾਲਾ ਇਲਾਕੇ ਵਿੱਚ ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਕਿਸਾਨ ਯੂਨੀਅਨ ਨਡਾਲਾ ਦੇ ਆਗੂ ਗੁਰਨਾਮ ਸਿੰਘ ਸਲੈਚ ਨਾਲ ਸ਼ਾਮ ਵੇਲੇ ਸੈਰ ਕਰਨ ਦੌਰਾਨ ਦਾਤਰ ਦੀ ਨੋਕ ’ਤੇ ਲੁੱਟਖੋਹ ਦੀ ਸਨਸਨੀਖੇਜ਼ ਵਾਰਦਾਤ ਵਾਪਰੀ।

Advertisements

ਮਿਲੀ ਜਾਣਕਾਰੀ ਅਨੁਸਾਰ ਪੀੜਤ ਗੁਰਨਾਮ ਸਿੰਘ ਆਪਣੇ ਸਾਥੀ ਜੋਗਿੰਦਰ ਸਿੰਘ ਦੇ ਨਾਲ ਰੋਜ਼ਾਨਾ ਦੀ ਤਰ੍ਹਾਂ ਨਿਹਾਲਗੜ੍ਹ ਲਿੰਕ ਰੋਡ ’ਤੇ ਟਹਿਲ ਰਹੇ ਸਨ। ਇਸ ਦੌਰਾਨ ਅਚਾਨਕ ਕੁਝ ਅਣਪਛਾਤੇ ਵਿਅਕਤੀ ਉਥੇ ਪਹੁੰਚੇ ਅਤੇ ਦਾਤਰ ਦਿਖਾ ਕੇ ਉਨ੍ਹਾਂ ਨੂੰ ਡਰਾ-ਧਮਕਾ ਦਿੱਤਾ। ਲੁਟੇਰਿਆਂ ਨੇ ਉਨ੍ਹਾਂ ਕੋਲੋਂ ਨਗਦੀ ਅਤੇ ਮੋਬਾਇਲ ਫੋਨ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਤੁਰੰਤ ਨਡਾਲਾ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਲਾਕੇ ਵਿੱਚ ਨਾਕਾਬੰਦੀ ਕਰਕੇ ਆਰੋਪੀਆਂ ਦੀ ਭਾਲ ਜਾਰੀ ਹੈ।

LEAVE A REPLY

Please enter your comment!
Please enter your name here