
ਮਹਾਰਾਸ਼ਟਰ(ਦ ਸਟੈਲਰ ਨਿਊਜ਼)। ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿਥੇ ਕਾਰ ਦੇ ਖੂਹ ਵਿੱਚ ਡਿੱਗਣ ਕਾਰਨ ਛੇ ਬੱਚਿਆਂ ਸਮੇਤ ਇੱਕੋ ਪਰਿਵਾਰ ਦੇ ਨੌਂ ਮੈਂਬਰਾਂ ਦੀ ਮੌਤ ਹੋ ਗਈ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਬੀਤੀ ਰਾਤ ਕਰੀਬ 10 ਵਜੇ ਡਿੰਡੋਰੀ ਕਸਬੇ ਦੇ ਸ਼ਿਵਾਜੀ ਨਗਰ ਇਲਾਕੇ ਵਿੱਚ ਵਾਪਰਿਆ।

ਪੀੜਤ ਇਲਾਕੇ ਦੇ ਇੱਕ ਬੈਂਕੁਏਟ ਹਾਲ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਘਰ ਪਰਤ ਰਹੇ ਸਨ, ਜਦੋਂ ਉਨ੍ਹਾਂ ਦੀ ਕਾਰ ਸਮਾਗਮ ਵਾਲੀ ਥਾਂ ਦੇ ਨੇੜੇ ਇੱਕ ਖੂਹ ਵਿੱਚ ਜਾ ਡਿੱਗੀ। ਸਥਾਨਕ ਪੁਲੀਸ ਅਤੇ ਐਮਰਜੈਂਸੀ ਸੇਵਾਵਾਂ ਦੇ ਕਰਮਚਾਰੀ ਮੌਕੇ ’ਤੇ ਪਹੁੰਚੇ ਅਤੇ ਅੱਧੀ ਰਾਤ ਦੇ ਕਰੀਬ ਦੋ ਕ੍ਰੇਨਾਂ ਅਤੇ ਗੋਤਾਖੋਰਾਂ ਦੀ ਮਦਦ ਨਾਲ ਕਾਰ ਅਤੇ ਸਵਾਰੀਆਂ ਨੂੰ ਬਾਹਰ ਕੱਢਿਆ।












