Saturday, October 31, 2026
Home Chandigarh ਭਾਜਪਾ ਦਫਤਰ ਦੇ ਬਾਹਰ ਹੋਏ ਗ੍ਰੇਨੇਡ ਧਮਾਕੇ ‘ਚ ਪੁਲਿਸ ਨੇ 2 ਮੁਲਜ਼ਮ ਕੀਤੇ...

ਭਾਜਪਾ ਦਫਤਰ ਦੇ ਬਾਹਰ ਹੋਏ ਗ੍ਰੇਨੇਡ ਧਮਾਕੇ ‘ਚ ਪੁਲਿਸ ਨੇ 2 ਮੁਲਜ਼ਮ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਵਿੱਚ ਕੁਝ ਦਿਨ ਪਹਿਲਾ ਭਾਜਪਾ ਦਫਤਰ ਦੇ ਬਾਹਰ ਗ੍ਰੇਨੇਡ ਧਮਾਕਾ ਹੋਇਆ ਸੀ, ਜਿਸ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਹਮਲੇ ਦੇ ਦੋ ਮੁੱਖ ਮੁਲਜ਼ਮਾਂ ਨੂੰ ਹਰਿਆਣਾ ਦੇ ਰੇਵਾੜੀ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਦੋ ਮੁੱਖ ਮੁਲਜ਼ਮਾਂ ਦੀ ਪਛਾਣ ਅਮਨਪ੍ਰੀਤ ਸਿੰਘ ਤੇ ਗੁਰਤੇਜ ਸਿੰਘ ਵੱਜੋਂ ਦੱਸੀ ਜਾ ਰਹੀ ਹੈ, ਜਿਨ੍ਹਾਂ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਅਮਨਪ੍ਰੀਤ ਸਿੰਘ ਨੇ ਗ੍ਰੇਨੇਡ ਸੁੱਟਿਆ ਸੀ, ਜਦਕਿ ਗੁਰਤੇਜ ਨੇ ਵੀਡੀਓ ਬਣਾਈ ਸੀ।

Advertisements

ਦੱਸ ਦਈਏ ਕਿ ਇਸਤੋਂ ਪਹਿਲਾਂ ਚੰਡੀਗੜ੍ਹ ਤੇ ਪੰਜਾਬ ਪੁਲਿਸ ਨੇ ਸਾਂਝੀ ਕਾਰਵਾਈ ਵਿੱਚ 5 ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ, ਜਿਸ ਵਿੱਚ ਬਲਵਿੰਦਰ ਲਾਲ ਉਰਫ਼ ਸ਼ੰਮੀ, ਜਸਵੀਰ ਸਿੰਘ ਉਰਫ਼ ਜੱਸੀ, ਚਰਨਜੀਤ ਸਿੰਘ ਉਰਫ਼ ਚੰਨੀ, ਰੂਬਲ ਚੌਹਾਨ ਅਤੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਸ਼ਾਮਲ ਹਨ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਸਾਰੀ ਸਾਜ਼ਿਸ਼ ਪੁਰਤਗਾਲ ਅਤੇ ਜਰਮਨੀ ਵਿੱਚ ਸਥਿਤ ਹੈਂਡਲਰਾਂ ਨਾਲ ਜੁੜੀ ਹੋਈ ਹੈ, ਜਿਨ੍ਹਾਂ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਖੁਫੀਆ ਏਜੰਸੀ ISI ਪੰਜਾਬ ਵਿੱਚ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਸੀ।

LEAVE A REPLY

Please enter your comment!
Please enter your name here