
ਫਾਜਿਲਕਾ (ਦ ਸਟੈਲਰ ਨਿਊਜ਼)। ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੂਨ 2026 ਨੂੰ ਹੋ ਰਿਹਾ ਹੈ । ਜਿਸ ਤਰ੍ਹਾਂ ਦਾ ਲਿਖਤੀ ਪੇਪਰ ਜੂਨ 2026 ਨੂੰ ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਕਰਵਾਈ ਜਾ ਰਹੀ ਹੈ । ਲਿਖਤੀ ਪੇਪਰ ਦੀ ਆਨ ਲਾਈਨ ਰਿਜ਼ਟਰੇਸ਼ਨ ਮਿਤੀ 13.02.2026 ਤੋਂ ਮਿਤੀ 10 ਅਪ੍ਰੈਲ 2026 ਤੱਕ www.joinindianarmy.nic.in ਤੇ ਕਰਵਾਈ ਜਾ ਸਕਦੀ ਹੈ। ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਜਲਦੀ ਤੋਂ ਜਲਦੀ ਆਪਣੀ ਆਨ ਲਾਈਨ ਰਜਿਸਟਰੇਸ਼ਨ ਕਰਵਾ ਕੇ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆ ਕੇ ਕਰ ਸਕਦੇ ਹਨ ।

ਕੈਂਪ ਵਿੱਚ ਆਉਣ ਸਮੇਂ ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ, ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜ੍ਹੇ ।
ਯੁਵਕ ਦੀ ਉਮਰ 17 1/2 ਸਾਲ ਤੋਂ 22 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਯੁਵਕ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ ।
ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।ਵਧੇਰੇ ਜਾਣਕਾਰੀ ਲਈ ਹੇਠ ਲਿਖੇ ਨੰਬਰ 73476-66557 ਤੇ ਸਪੰਰਕ ਕੀਤਾ ਜਾ ਸਕਦਾ ਹੈ ।












