
ਦਿੱਲੀ (ਦ ਸਟੈਲਰ ਨਿਊਜ਼)। ਅਮਰੀਕਾ ਦੇ ਕੈਲੀਫੋਰਨੀਆ ਤੋ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਥੇ ਇਕ ਭਾਰਤੀ ਗੈਂਗਸਟਰ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਲਾਰੈਂਸ ਬਿਸ਼ਨੋਈ ਗੈਂਗ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਹਰਿਆਣਾ ਦੇ ਕਰਨਾਲ ਦੇ ਰਹਿਣ ਵਾਲੇ ਬਦਨਾਮ ਗੈਂਗਸਟਰ ਭਾਨੂ ਰਾਣਾ ਦੇ ਕਤਲ ਦਾ ਦਾਅਵਾ ਕੀਤਾ ਹੈ।

ਹਾਲਾਂਕਿ, ਏਜੰਸੀਆਂ ਅਜੇ ਤੱਕ ਇਸ ਪੋਸਟ ਦੀ ਪੁਸ਼ਟੀ ਨਹੀਂ ਕਰ ਸਕੀਆਂ ਹਨ। ਭਾਨੂ ਰਾਣਾ ਨੂੰ ਨਵੰਬਰ 2025 ਵਿੱਚ ਅਮਰੀਕਾ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸਦੀ ਭਾਰਤ ਹਵਾਲਗੀ ਚੱਲ ਰਹੀ ਹੈ। ਉਸ ਉੱਤੇ ਕਤਲ, ਜਬਰੀ ਵਸੂਲੀ ਅਤੇ ਅਸਲਾ ਐਕਟ ਦੇ ਕਈ ਮਾਮਲੇ ਚੱਲ ਰਹੇ ਹਨ।
ਗੈਂਗ ਦੀ ਪੋਸਟ ਵਿੱਚ ਕਿਹਾ ਗਿਆ ਹੈ ਕਿ ਮੈਂ ਇਸ ਗੱਦਾਰ ਭਾਨੂ ਰਾਣਾ (ਕੈਲੀਫੋਰਨੀਆ) ਨੂੰ ਸਰਪੰਚ ਯੂਰਪ, ਸਾਹਿਲ ਦੁਹਾਨ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੁਆਰਾ ਮਾਰ ਦਿੱਤਾ ਹੈ। ਲਾਰੈਂਸ ਭਾਈ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਜੋ ਵੀ ਦੇਸ਼ ਦੇ ਵਿਰੁੱਧ ਜਾਵੇਗਾ ਉਸਨੂੰ ਮਾਰ ਦਿੱਤਾ ਜਾਵੇਗਾ।












