Wednesday, October 21, 2026
Home Latest ਗੁੱਸੇ ਵਿੱਚ ਆਈ ਭੀੜ ਨੇ ਸੀਆਰਪੀਐਫ ਦੇ ਕੈਂਪ ਵਿਚ ਦਾਖਲ ਹੋ ਕੇ...

ਗੁੱਸੇ ਵਿੱਚ ਆਈ ਭੀੜ ਨੇ ਸੀਆਰਪੀਐਫ ਦੇ ਕੈਂਪ ਵਿਚ ਦਾਖਲ ਹੋ ਕੇ ਭੰਨਤੋੜ ਕੀਤੀ

ਮਨੀਪੁਰ (ਦ ਸਟੈਲਰ ਨਿਊਜ਼)। ਬਿਸ਼ਨੂਪੁਰ ਜ਼ਿਲ੍ਹੇ ਵਿੱਚ ਇੱਕ ਗੁੱਸੇ ਵਿੱਚ ਆਈ ਭੀੜ ਨੇ ਸੀਆਰਪੀਐਫ ਦੇ ਕੈਂਪ ਵਿਚ ਦਾਖਲ ਹੋ ਕੇ ਭੰਨਤੋੜ ਕੀਤੀ। ਮਨੀਪੁਰ ਦੇ ਗ੍ਰਹਿ ਮੰਤਰੀ ਗੋਵਿੰਦਾਸ ਕੋਂਥੌਜਮ ਨੇ ਜਾਣਕਾਰੀ ਦਿੱਤੀ ਹੈ ਕਿ ਬਿਸ਼ਨੂਪੁਰ ਜ਼ਿਲ੍ਹੇ ਵਿੱਚ ਇੱਕ ਗੁੱਸੇ ਵਿੱਚ ਆਈ ਭੀੜ ਨੇ ਸੀਆਰਪੀਐਫ ਦੇ ਕੈਂਪ ਵਿਚ ਦਾਖਲ ਹੋ ਕੇ ਭੰਨਤੋੜ ਕੀਤੀ। ਇਹ ਲੋਕ ਮੋਇਰੰਗ ਤ੍ਰੋਂਗਲਾਓਬੀ ਖੇਤਰ ਵਿੱਚ ਹੋਏ ਇੱਕ ਬੰਬ ਹਮਲੇ ਵਿੱਚ ਦੋ ਬੱਚਿਆਂ ਦੀ ਮੌਤ ਦਾ ਵਿਰੋਧ ਕਰ ਰਹੇ ਸਨ। ਪ੍ਰਦਰਸ਼ਨਕਾਰੀਆਂ ਨੇ ਕੈਂਪ ਵਿੱਚ ਦਾਖਲ ਹੋ ਕੇ ਵਾਹਨ ਸਾੜ ਦਿੱਤੇ ਅਤੇ ਕੈਂਪ ਦੀ ਜਾਇਦਾਦ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ।

Advertisements

ਗ੍ਰਹਿ ਮੰਤਰੀ ਅਨੁਸਾਰ ਜਦੋਂ ਪ੍ਰਦਰਸ਼ਨਕਾਰੀ ਕੈਂਪ ਦੇ ਅੰਦਰ ਦਾਖਲ ਹੋਏ ਤਾਂ ਹਿੰਸਾ ਵਧ ਗਈ। ਇਸ ਦੌਰਾਨ ਸੁਰੱਖਿਆ ਕਰਮਚਾਰੀਆਂ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਪਹਿਲਾਂ ਹੀ ਅਪੀਲ ਕੀਤੀ ਸੀ ਕਿ ਉਹ ਪੁਲੀਸ ਅਤੇ ਸੁਰੱਖਿਆ ਬਲਾਂ ਨੂੰ ਆਪਣਾ ਕੰਮ ਕਰਨ ਦੇਣ ਅਤੇ ਮੁਲਜ਼ਮਾਂ ਨੂੰ ਫੜਨ ਲਈ ਸਹਿਯੋਗ ਦੇਣ ਪਰ ਭੀੜ ਨੇ ਇਸ ਅਪੀਲ ਵੱਲ ਕੋਈ ਧਿਆਨ ਨਹੀਂ ਦਿੱਤਾ।

LEAVE A REPLY

Please enter your comment!
Please enter your name here