Thursday, October 22, 2026
Home International ਅਮਰੀਕਾ ਤੇ ਈਰਾਨ ਵਿਚਕਾਰ ਦੋ ਹਫਤਿਆ ਲਈ ਰੁਕੀ ਜੰਗ

ਅਮਰੀਕਾ ਤੇ ਈਰਾਨ ਵਿਚਕਾਰ ਦੋ ਹਫਤਿਆ ਲਈ ਰੁਕੀ ਜੰਗ

ਦਿੱਲੀ (ਦ ਸਟੈਲਰ ਨਿਊਜ਼)। ਅਮਰੀਕਾ ਅਤੇ ਈਰਾਨ ਵਿਚਕਾਰ ਅਖਰਕਾਰ ਦੋ ਹਫਤਿਆ ਦੀ ਜੰਗ ਰੁਕ ਗਈ ਹੈ। ਦੋਵੇਂ ਦੇਸ਼ ਦੋ ਹਫ਼ਤਿਆਂ ਦੀ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਕੁਝ ਘੰਟੇ ਪਹਿਲਾਂ, “ਇੱਕ ਪੂਰੀ ਸੱਭਿਅਤਾ ਅੱਜ ਰਾਤ ਮਰ ਜਾਵੇਗੀ” ਦੀ ਧਮਕੀ ਦੇਣ ਤੋਂ ਬਾਅਦ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ ਈਰਾਨ ਨਾਲ ਦੋ ਹਫ਼ਤਿਆਂ ਦੀ ਜੰਗਬੰਦੀ ‘ਤੇ ਪਹੁੰਚ ਗਏ ਹਨ।

Advertisements

ਦੱਸ ਦਈਏ ਕਿ ਪਹਿਲਾਂ, ਉਨ੍ਹਾਂ ਨੇ ਈਰਾਨੀ ਪਾਵਰ ਪਲਾਂਟਾਂ ਅਤੇ ਪੁਲਾਂ ‘ਤੇ ਹਮਲਾ ਕਰਨ ਦੀ ਧਮਕੀ ਦਿੱਤੀ ਸੀ, ਪਰ ਹੁਣ ਉਨ੍ਹਾਂ ਨੇ ਉਸ ਧਮਕੀ ਤੋਂ ਪਿੱਛੇ ਹਟਣ ਦਾ ਫੈਸਲਾ ਕੀਤਾ ਹੈ। ਈਰਾਨ ਦੇ ਵਿਦੇਸ਼ ਮੰਤਰੀ, ਸਈਦ ਅੱਬਾਸ ਅਰਾਘਚੀ ਨੇ ਵੀ ਜੰਗਬੰਦੀ ਦਾ ਸਮਰਥਨ ਕੀਤਾ। 

ਡੋਨਾਲਡ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ, ਟਰੂਥ ਸੋਸ਼ਲ ‘ਤੇ ਇਸ ਜੰਗਬੰਦੀ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਾਕਿਸਤਾਨ ਦੇ ਇੱਕ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ, ਜਿਸ ਵਿੱਚ ਦੁਸ਼ਮਣੀ ਨੂੰ ਦੋ ਹਫ਼ਤਿਆਂ ਲਈ ਰੋਕਣ ਅਤੇ ਹੋਰਮੁਜ਼ ਜਲਡਮਰੂ ਨੂੰ ਤੁਰੰਤ ਦੁਬਾਰਾ ਖੋਲ੍ਹਣ ਦੀ ਮੰਗ ਕੀਤੀ ਗਈ ਸੀ। ਟਰੰਪ ਨੇ ਕਿਹਾ ਕਿ ਅਮਰੀਕਾ ਇਨ੍ਹਾਂ ਦੋ ਹਫ਼ਤਿਆਂ ਦੀ ਵਰਤੋਂ ਈਰਾਨ ਨਾਲ ਅੰਤਿਮ ਸਮਝੌਤੇ ‘ਤੇ ਪਹੁੰਚਣ ਲਈ ਕਰੇਗਾ, ਭਾਵ ਇਨ੍ਹਾਂ ਦੋ ਹਫ਼ਤਿਆਂ ਦੌਰਾਨ ਗੱਲਬਾਤ ਹੋਵੇਗੀ। 

LEAVE A REPLY

Please enter your comment!
Please enter your name here