Sunday, October 11, 2026
Home Crime ਹੁਸ਼ਿਆਰਪੁਰ ਤੇ ਪਠਾਨਕੋਟ ਦੇ ਨੌਜਵਾਨਾਂ ਨੇ ਡਰਾਈਵਰ ਤੇ ਬੱਸ ਯਾਤਰੀਆਂ ਤੇ ਕੀਤਾ...

ਹੁਸ਼ਿਆਰਪੁਰ ਤੇ ਪਠਾਨਕੋਟ ਦੇ ਨੌਜਵਾਨਾਂ ਨੇ ਡਰਾਈਵਰ ਤੇ ਬੱਸ ਯਾਤਰੀਆਂ ਤੇ ਕੀਤਾ ਹਮਲਾ, ਗ੍ਰਿਫ਼ਤਾਰ

ਹਿਮਾਚਲ ਪ੍ਰਦੇਸ਼ (ਦ ਸਟੈਲਰ ਨਿਊਜ਼)। ਕਾਂਗੜਾ ਜ਼ਿਲ੍ਹੇ ਵਿੱਚ ਸੜਕ ’ਤੇ ਹੋਏ ਵਿਵਾਦ ਤੋਂ ਬਾਅਦ ਦਿੱਲੀ ਜਾ ਰਹੀ ਇੱਕ ਬੱਸ ਦੇ ਡਰਾਈਵਰ, ਕੰਡਕਟਰ ਅਤੇ ਦੋ ਯਾਤਰੀਆਂ ਨੂੰ ਚਾਕੂ ਮਾਰਨ ਦੇ ਆਰੋਪ ਵਿੱਚ ਪੰਜਾਬ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਅਨੁਸਾਰ ਮੁਲਜ਼ਮਾਂ ਦੀ ਪਹਿਚਾਣ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਗਲਾ ਪਿੰਡ ਦੇ ਰਹਿਣ ਵਾਲੇ ਨਿਸ਼ਾਨ ਪਾਲ (46),ਪਠਾਨਕੋਟ ਦੇ ਨਿਵਾਸੀ ਬਲਵਿੰਦਰ ਸਿੰਘ (45) ਅਤੇ ਪਠਾਨਕੋਟ ਨਿਵਾਸੀ ਅਲੀਸ਼ (21) ਵਜੋਂ ਹੋਈ ਹੈ।

Advertisements

ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਘਟਨਾ ਬੀਤੀ ਰਾਤ ਨੂੰ ਥੁਰਲ ਪਿੰਡ ਦੇ ਨੇੜੇ ਵਾਪਰੀ ਜਦੋਂ ਇੱਕ ਕਾਰ ਨੇ ਬੱਸ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਅਜਿਹਾ ਕਰਨ ਵਿੱਚ ਅਸਫਲ ਰਹੇ, ਜਿਸ ਕਾਰਨ ਝਗੜਾ ਹੋ ਗਿਆ। ਕਾਰ ਸਵਾਰਾਂ ਨੇ ਬੱਸ ਦਾ ਰਸਤਾ ਰੋਕ ਲਿਆ ਅਤੇ ਡਰਾਈਵਰ ਅਤੇ ਯਾਤਰੀਆਂ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਮੁਲਜ਼ਮਾਂ ਨੇ ਬੱਸ ਡਰਾਈਵਰ, ਕੰਡਕਟਰ ਅਤੇ ਸਵਾਰੀਆਂ ਨੂੰ ਡਰਾਉਣ ਲਈ ਕਥਿਤ ਤੌਰ ‘ਤੇ ਹਵਾ ਵਿੱਚ ਗੋਲੀਆਂ ਵੀ ਚਲਾਈਆਂ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ।  ਪੁਲਿਸ ਨੇ ਘਟਨਾ ਸਥਾਨ ਤੋਂ  ਵਰਤਿਆ ਗਿਆ ਹਥਿਆਰ ਵੀ ਬਰਾਮਦ ਕੀਤਾ। ਪੁਲਿਸ ਸੁਪਰਡੈਂਟ (ਐਸਪੀ) ਅਸ਼ੋਕ ਰਤਨ ਨੇ ਰਿਪੋਰਟ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਮੁਲਜ਼ਮਾਂ ਵਿਰੁੱਧ ਭਾਰਤੀ ਦੰਡਾਵਲੀ (ਆਈਪੀਸੀ), 2023 ਦੀਆਂ ਵੱਖ-ਵੱਖ ਧਾਰਾਵਾਂ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here