Sunday, October 18, 2026
Home Crime ਭਿੰਡੀ ਸੈਦਾਂ ਥਾਣੇ ਤੇ ਹੋਏ ਧਮਾਕੇ ਮਾਮਲੇ ਦੇ 6 ਆਰੋਪੀ ਗ੍ਰਿਫ਼ਤਾਰ, 2...

ਭਿੰਡੀ ਸੈਦਾਂ ਥਾਣੇ ਤੇ ਹੋਏ ਧਮਾਕੇ ਮਾਮਲੇ ਦੇ 6 ਆਰੋਪੀ ਗ੍ਰਿਫ਼ਤਾਰ, 2 ਪਿਸਤੌਲਾ ਬਰਾਮਦ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਫਰੀਦਕੋਟ ਪੁਲਿਸ ਨਾਲ ਮਿਲ ਕੇ ਸਾਂਝੇ ਆਪਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਭਿੰਡੀ ਸੈਦਾਂ ਪੁਲਿਸ ਥਾਣੇ ‘ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾ ਲਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਦੋ ਪਿਸਤੌਲ ਬਰਾਮਦ ਕੀਤੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਆਰੋਪੀ ਪਾਕਿਸਤਾਨ ਸਥਿਤ ਹੈਂਡਲਰ ਦੇ ਨਿਰਦੇਸ਼ਾਂ ‘ਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ ਜੋ ਉਨ੍ਹਾਂ ਨੂੰ ਵਿਦੇਸ਼ ਤੋਂ ਨਿਰਦੇਸ਼ ਦੇ ਰਿਹਾ ਸੀ। ਇਹ ਮਾਡਿਊਲ ਪੰਜਾਬ ਵਿੱਚ ਪੁਲਿਸ ਠਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ‘ਤੇ ਕੰਮ ਕਰ ਰਿਹਾ ਸੀ। 29 ਅਤੇ 30 ਮਾਰਚ 2026 ਦੀ ਵਿਚਕਾਰਲੀ ਰਾਤ ਨੂੰ ਮੁਲਜ਼ਮਾਂ ਨੇ ਗ੍ਰਨੇਡ ਪ੍ਰਾਪਤ ਕੀਤੇ, ਇਲਾਕੇ ਦੀ ਰੇਕੀ ਕੀਤੀ ਅਤੇ ਫਿਰ ਭਿੰਡੀ ਸੈਦਾ ਪੁਲਿਸ ਸਟੇਸ਼ਨ ‘ਤੇ ਹਮਲਾ ਕੀਤਾ।

Advertisements

ਪੁਲਿਸ ਦੇ ਅਨੁਸਾਰ ਇਹ ਸਮੂਹ ਕੱਟੜਪੰਥੀ ਵਿਚਾਰਧਾਰਾ ਤੋਂ ਪ੍ਰਭਾਵਿਤ ਸੀ ਅਤੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੇ ਬਦਲੇ ਵੱਡੀ ਰਕਮ ਦਾ ਲਾਲਚ ਦਿੱਤਾ ਗਿਆ ਸੀ। ਘਟਨਾ ਤੋਂ ਬਾਅਦ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕੀਤੀ, ਕੇਸ ਦਰਜ ਕੀਤਾ ਅਤੇ ਜਾਂਚ ਸ਼ੁਰੂ ਕੀਤੀ। ਵਿਸਫੋਟਕ ਪਦਾਰਥ ਐਕਟ, ਯੂਏਪੀਏ, ਬੀਐਨਐਸ ਅਤੇ ਆਰਮਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਉਹ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅੱਤਵਾਦੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕਰੇਗੀ।

LEAVE A REPLY

Please enter your comment!
Please enter your name here