
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾ ‘ਤੇ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 20 ਅਪ੍ਰੈਲ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ।

ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਹੁਸ਼ਿਆਰਪੁਰ ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ 18 ਅਪ੍ਰੈਲ ਤੱਕ ਅਰਜ਼ੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਉਮੀਦਵਾਰ ਜੋ ਕਿ ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਦਰਮਿਆਨ ਹੋਵੇ ਪੇਂਡੂ ਖੇਤਰ ਨਾਲ ਸਬੰਧਤ ਹੋਣ, ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-220025 ਅਤੇ 98722-77136 ‘ਤੇ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।










