
ਮਾਨਸਾ (ਦ ਸਟੈਲਰ ਨਿਊਜ਼)। ਮਾਨਸਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਥੇ ਕਿ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਕੁਝ ਅਣਪਛਾਤਿਆਂ ਨੇ ਨੌਜਵਾਨ ਨੂੰ ਘਰੋਂ ਬੁਲਾ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਗੰਭੀਰ ਜ਼ਖਮੀ ਨੌਜਵਾਨ ਨੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਹਸਪਤਾਲ ਵਿੱਚ ਦਮ ਤੋੜ ਦਿੱਤਾ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਸ਼ਨਦੀਪ ਸਿੰਘ ਪੁੱਤਰ ਗੁਰਸੇਵਕ ਸਿੰਘ ਵਜੋਂ ਹੋਈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਪਰਿਵਾਰਕ ਜਾਣਕਾਰੀ ਅਨੁਸਾਰ, 31 ਮਾਰਚ ਨੂੰ, ਨੌਜਵਾਨ ਨੂੰ ਮੂਸਾ ਚੁੰਗੀ ਨੇੜੇ ਉਸਦੇ ਘਰ ਤੋਂ ਬੁਲਾਇਆ ਗਿਆ ਅਤੇ ਬੇਰਹਿਮੀ ਨਾਲ ਕੁੱਟਿਆ ਗਿਆ। ਫਿਰ ਉਸਨੂੰ ਇੱਕ ਬੋਲੇਰੋ ਗੱਡੀ ਦੇ ਪਿੱਛੇ ਬੰਨ੍ਹ ਕੇ ਘਸੀਟਿਆ ਗਿਆ ਅਤੇ ਅਗਵਾ ਕੀਤਾ ਗਿਆ ਅਤੇ ਉਸਦੇ ਘਰ ਲੈ ਗਿਆ, ਜਿੱਥੇ ਉਸਨੂੰ ਕਿੱਕਰ ਦੇ ਦਰੱਖਤ ਨਾਲ ਬੰਨ੍ਹ ਕੇ ਬੁਰੀ ਤਰ੍ਹਾਂ ਕੁੱਟਿਆ। ਇਸ ਤੋ ਬਾਅਦ ਨੌਜਵਾਨ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ। ਬਠਿੰਡਾ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਉਣ ਤੋਂ ਬਾਅਦ ਨੌਜਵਾਨ ਦੀ ਮੌਤ ਹੋ ਗਈ।












