
ਫਤਿਹਗੜ੍ਹ ਸਾਹਿਬ (ਦ ਸਟੈਲਰ ਨਿਊਜ਼)। ਫਤਿਹਗੜ੍ਹ ਸਾਹਿਬ ਵਿਖੇ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਚੁੰਨੀ-ਮੋਰਿੰਡਾ ਰੋਡ ‘ਤੇ ਪਿੰਡ ਮੈਣ ਮਾਜਰੀ ਨੇੜੇ ਵਿਸਾਖੀ ਮੇਲੇ ਤੋਂ ਵਾਪਸ ਆ ਰਹੀ ਸੰਗਤ ਨਾਲ ਭਰੀ ਬੱਸ ਅਚਾਨਕ ਪਲਟ ਗਈ। ਜਾਣਕਾਰੀ ਮੁਤਾਬਕ, ਇਹ ਸਾਰੇ ਸ਼ਰਧਾਲੂ ਸ਼੍ਰੀ ਆਨੰਦਪੁਰ ਸਾਹਿਬ ਵਿੱਚ ਵਿਸਾਖੀ ਮੌਕੇ ਦਰਸ਼ਨ ਕਰਕੇ ਵਾਪਸ ਆਪਣੇ ਪਿੰਡ ਮੈਣ ਮਾਜਰੀ ਆ ਰਹੇ ਸਨ। ਬੱਸ ਵਿੱਚ ਕਰੀਬ 35 ਤੋਂ 40 ਸ਼ਰਧਾਲੂ ਸਵਾਰ ਸਨ, ਜਿਨ੍ਹਾਂ ਵਿੱਚੋਂ 6 ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਹਾਦਸੇ ਤੋਂ ਬਾਅਦ ਸਥਾਨਕ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕੀਤਾ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ, ਜਿੱਥੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।












