
ਕਪੂਰਥਲਾ (ਦ ਸਟੈਲਰ ਨਿਊਜ਼)। ਕਪੂਰਥਲਾ ਤੋ ਇਕ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ, ਜਿਥੇ ਵਿਸਾਖੀ ਤੇ ਬਿਆਸ ਦਰਿਆ ਵਿੱਚ ਨਹਾਉਣ ਗਏ ਚਾਚੇ-ਭਤੀਜੇ ਦੀ ਡੁੱਬ ਜਾਣ ਕਾਰਨ ਮੌਤ ਹੋ ਗਈ। ਮੌਕੇ ਤੇ ਪੁੱਜੇ ਥਾਣਾ ਢਿਲਵਾਂ ਮੁੱਖੀ ਦਲਵਿੰਦਰਬੀਰ ਸਿੰਘ ਨੇ ਜਾਣਕਾਰੀ ਦਿੱਦੇ ਹੋਏ ਦੱਸਿਆ ਕਿ ਦੁਪਹਿਰ 12 ਵਜੇ ਦੇ ਕਰੀਬ ਇਤਲਾਹ ਮਿਲੀ ਕਿ ਬੁਤਾਲਾ ਤੇ ਚੱਕੋਕੀ ਮੰਡ ਵਿਚਕਾਰ ਦਰਿਆ ਵਿੱਚ ਨਹਾਉਣ ਸਮੇਂ ਦੋ ਨੌਜਵਾਨ ਡੁੱਬ ਗਏ ਹਨ।

ਇਸ ਦੌਰਾਨ ਐਨਡੀਆਰਐਫ ਅਤੇ ਗੋਤਾਂਖੋਰਾਂ ਦੀਆਂ ਟੀਮਾਂ ਦੀ ਮਦਦ ਨਾਲ ਸਾਢੇ ਤਿੰਨ ਘੰਟੇ ਦੀ ਮਸ਼ੱਕਤ ਮਿਹਨਤ ਕਰਨ ਤੋਂ ਬਾਅਦ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਮ੍ਰਿਤਕਾਂ ਦੀ ਪਛਾਣ ਰਮਨਦੀਪ ਸਿੰਘ( 22) ਪੁੱਤਰ ਬੂਟਾ ਸਿੰਘ ਅਤੇ ਗੁਰਦੇਵ ਸਿੰਘ (30) ਪੁੱਤਰ ਤਰਸੇਮ ਸਿੰਘ ਵਾਸੀ ਬੁਤਾਲਾ ਵਜੋਂ ਹੋਈ ਹੈ।
ਪੁਲਿਸ ਨੇ ਦੱਸਿਆ ਕਿ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾ ਨੂੰ ਪਰਿਵਾਰਿਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਹੈ ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਤਿਉਹਾਰਾਂ ਮੌਕੇ ਦਰਿਆ ਵਿੱਚ ਨਹਾਉਣ ਤੋਂ ਗੁਰੇਜ਼ ਕਰਨ ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।












