Monday, October 5, 2026
Home National ਕੂੜੇ ਦੀ ਅੱਗ ਨੇ ਲਪੇਟ ‘ਚ ਲਈਆ ਝੁੱਗੀਆਂ, 3 ਜ਼ਿੰਦਾ ਸੜੇ

ਕੂੜੇ ਦੀ ਅੱਗ ਨੇ ਲਪੇਟ ‘ਚ ਲਈਆ ਝੁੱਗੀਆਂ, 3 ਜ਼ਿੰਦਾ ਸੜੇ

ਦਿੱਲੀ (ਦ ਸਟੈਲਰ ਨਿਊਜ਼)। ਦਿੱਲੀ ਦੇ ਰੋਹਿਣੀ ਇਲਾਕੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣਏ ਆਈ ਹੈ। ਰੋਹਿਣੀ ਇਲਾਕੇ ਵਿੱਚ ਬੀਤੀ ਰਾਤ ਭਿਆਨਕ ਅੱਗ ਨੇ ਲਗਭਗ ਅੱਧਾ ਦਰਜਨ ਝੁੱਗੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਦਰਦਨਾਕ ਹਾਦਸੇ ਵਿੱਚ ਤਿੰਨ ਲੋਕ ਜ਼ਿੰਦਾ ਸੜ ਗਏ, ਜਿਸ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।

Advertisements

ਜਾਣਕਾਰੀ ਅਨੁਸਾਰ, ਇਹ ਘਟਨਾ ਦੇਰ ਰਾਤ ਉਸ ਸਮੇ ਵਾਪਰੀ ਜਦੋਂ ਲੋਕ ਆਪਣੇ ਘਰਾਂ ਵਿੱਚ ਸੁੱਤੇ ਪਏ ਸਨ। ਅਚਾਨਕ ਲੱਗੀ ਅੱਗ ਨੇ ਤੇਜ਼ੀ ਨਾਲ ਕਈ ਝੌਂਪੜੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਪਲਾਸਟਿਕ ਦਾ ਕੂੜਾ 400 ਗਜ਼ ਦੇ ਪਲਾਟ ਵਿੱਚ ਸਟੋਰ ਕੀਤਾ ਗਿਆ ਸੀ ਅਤੇ ਇਸ ਦੇ ਆਲੇ ਦੁਆਲੇ ਕਈ ਕਈ ਝੌਂਪੜੀਆਂ ਬਣੀਆਂ ਸਨ ਜਿਸ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। 

ਇਸ ਦੁਖਦਾਈ ਘਟਨਾ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਇੱਕ ਪਤੀ, ਪਤਨੀ ਅਤੇ ਉਨ੍ਹਾਂ ਦੀ ਦੋ ਸਾਲ ਦੀ ਧੀ ਹੈ। ਅੱਗ ਇੰਨੀ ਭਿਆਨਕ ਸੀ ਕਿ ਤਿੰਨਾਂ ਨੂੰ ਬਚਣ ਦਾ ਮੌਕਾ ਵੀ ਨਹੀਂ ਮਿਲਿਆ। ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ, ਪਰ ਤੰਗ ਗਲੀਆਂ ਕਾਰਨ ਵੱਡੀਆਂ ਫਾਇਰ ਇੰਜਣਾਂ ਮੌਕੇ ‘ਤੇ ਨਹੀਂ ਪਹੁੰਚ ਸਕੀਆਂ। ਇਸ ਦੇ ਬਾਵਜੂਦ ਫਾਇਰਫਾਈਟਰਾਂ ਨੇ ਅਣਥੱਕ ਮਿਹਨਤ ਕੀਤੀ ਅਤੇ ਅੱਗ ‘ਤੇ ਕਾਬੂ ਪਾਇਆ।

ਅੱਗ ਬੁਝਾਉਣ ਤੋਂ ਬਾਅਦ, ਮਲਬੇ ਵਿੱਚੋਂ ਤਿੰਨ ਲਾਸ਼ਾਂ ਕੱਢੀਆਂ ਗਈਆਂ ਅਤੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ। ਸਥਾਨਕ ਪੁਲਿਸ, ਸੀਏਟੀ ਦੀ ਐਂਬੂਲੈਂਸ, ਫਾਇਰ ਵਿਭਾਗ ਅਤੇ ਬਿਜਲੀ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ ਅਤੇ ਬਚਾਅ ਕਾਰਜ ਜਾਰੀ ਹਨ।

LEAVE A REPLY

Please enter your comment!
Please enter your name here