
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਟਾਂਡਾ ਉੜਮੁੜ ਦੇ ਸਿਵਲ ਹਸਪਤਾਲ ਵਿੱਚ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਦੋ ਧੜਿਆਂ ਵਿਚਕਾਰ ਇੱਕ ਮਾਮੂਲੀ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਇੱਕ ਧੜਾ ਪਹਿਲਾਂ ਹੀ ਹਸਪਤਾਲ ਵਿੱਚ ਦਾਖਲ ਹੋ ਚੁੱਕਾ ਸੀ, ਜਦਕਿ ਦੂਜਾ ਧੜਾ ਸ਼ਾਮ ਨੂੰ ਹਸਪਤਾਲ ਪਹੁੰਚਿਆ ਅਤੇ ਉਸ ਨੇ ਪਹਿਲੇ ਧੜੇ ‘ਤੇ ਜਾਨਲੇਵਾ ਹਮਲਾ ਕੀਤਾ।

ਝਗੜਾ ਬਹੁਤ ਜਿਆਦਾ ਵੱਧ ਗਿਆ ਸੀ। ਹਸਪਤਾਲ ਦੇ ਡਾਕਟਰਾਂ ਨੇ ਪੁਲਿਸ ਨੂੰ ਫ਼ੋਨ ਕੀਤਾ, ਪਰ ਪੁਲਿਸ ਸਮੇਂ ਸਿਰ ਨਹੀ ਪਹੁੰਚੀ। ਇਸ ਮੌਕੇ ਡਾਕਟਰਾਂ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਹਸਪਤਾਲ ਵਿੱਚ ਡਿਊਟੀ ਦੌਰਾਨ ਵੀ ਨਿੱਜੀ ਖ਼ਤਰਾ ਹੈ।
ਝਗੜੇ ਦੌਰਾਨ ਸਰਕਾਰੀ ਜਾਇਦਾਦ ਦੀ ਵੀ ਭੰਨਤੋੜ ਕੀਤੀ ਗਈ। ਇਸ ਤੋਂ ਇਲਾਵਾ ਝਗੜੇ ਵਿੱਚ ਸ਼ਾਮਲ ਇੱਕ ਨੌਜਵਾਨ ਨੂੰ ਪਿਸਤੌਲ ਲਹਿਰਾਉਂਦੇ ਦੇਖਿਆ ਗਿਆ ਅਤੇ ਇਹ ਘਟਨਾ ਹਸਪਤਾਲ ਦੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋ ਗਈ।












