
ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਤੋ ਇਕ ਬਹੁਤ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਥੇ ਲੁਧਿਆਣਾ ਦੇ ਮੁੱਲਾਪੁਰ ਦਾਖਾਂ ਨੇੜੇ ਪਿੰਡ ਗਹੋਰ ਦੀ ਇੱਕ ਕੁੜੀ ਨੇ ਨਹਿਰ ਵਿੱਚ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਸ ਦੀ ਮਾਂ ਨੇ ਆਰੋਪ ਲਗਾਉਦੇ ਹੋਏ ਦੱਸਿਆ ਕਿ ਇੱਕ ਨੌਜਵਾਨ ਨੇ ਉਸਨੂੰ ਵਿਆਹ ਦਾ ਝਾਂਸਾ ਦਿੱਤਾ। ਉਸ ਨਾਲ ਕਈ ਵਾਰ ਸਰੀਰਕ ਸਬੰਧ ਬਣਾਏ ਅਤੇ ਫਿਰ ਉਸਦਾ ਮਾਨਸਿਕ ਸ਼ੋਸ਼ਣ ਕਰਨਾ ਸ਼ੁਰੂ ਕਰ ਦਿੱਤਾ।

ਨੌਜਵਾਨ ਦੀਆਂ ਹਰਕਤਾਂ ਤੋਂ ਪ੍ਰੇਸ਼ਾਨ ਹੋ ਕੇ ਕੁੜੀ ਨੇ ਖੁਦਕੁਸ਼ੀ ਕਰ ਲਈ। ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਬੀਤੀ ਰਾਤ ਨੂੰ ਆਰੋਪੀ ਵਿਰੁੱਧ ਮਾਮਲਾ ਦਰਜ ਕੀਤਾ।
ਕੁੜੀ ਦੇ ਪਿਤਾ ਨੇ ਦੱਸਿਆ ਕਿ ਕੁੜੀ ਆਪਣੇ ਪਰਿਵਾਰ ਨੂੰ ਇਹ ਕਹਿ ਕੇ ਘਰੋਂ ਨਿਕਲ ਗਈ ਸੀ ਕਿ ਉਹ ਮਾਡਲ ਟਾਊਨ ਦੇ ਬਾਬਾ ਦੀਪ ਸਿੰਘ ਗੁਰਦੁਆਰੇ ਮੱਥਾ ਟੇਕਣ ਜਾ ਰਹੀ ਹੈ। ਜਦੋਂ ਪਰਿਵਾਰ ਨੇ ਉਸਨੂੰ ਫੋਨ ਕੀਤਾ ਤਾਂ ਇੱਕ ਅਣਪਛਾਤੇ ਵਿਅਕਤੀ ਨੇ ਫੋਨ ਚੁੱਕਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਇੱਕ ਕੁੜੀ ਦੀ ਲਾਸ਼ ਨਹਿਰ ਦੇ ਕੰਢੇ ਪਈ ਹੈ। ਕੁੜੀ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ।
ਸੂਚਨਾ ਮਿਲਣ ‘ਤੇ ਪਰਿਵਾਰ ਮੌਕੇ ‘ਤੇ ਪਹੁੰਚਿਆ ਅਤੇ ਕੁੜੀ ਦੀ ਲਾਸ਼ ਨਹਿਰ ਦੇ ਕੰਢੇ ਪਈ ਮਿਲੀ।












