
ਲੁਧਿਆਣਾ (ਦ ਸਟੈਲਰ ਨਿਊਜ਼)। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਨੇ ਸਵੇਰੇ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਸਮੇਤ ਵੱਖ-ਵੱਖ ਹੋਰ ਥਾਵਾਂ ‘ਤੇ ਇੱਕੋ ਸਮੇਂ ਛਾਪਾ ਮਾਰਿਆ ਹੈ। ਜਾਣਕਾਰੀ ਅਨੁਸਾਰ ਕੇਂਦਰੀ ਸੁਰੱਖਿਆ ਬਲਾਂ ਦੀ ਸਖ਼ਤ ਸੁਰੱਖਿਆ ਦੇ ਵਿਚਕਾਰ ਜਾਂਚ ਏਜੰਸੀ ਦੇ ਅਧਿਕਾਰੀ ਉਨ੍ਹਾਂ ਦੇ ਲੁਧਿਆਣਾ ਸਥਿਤ ਘਰ ‘ਤੇ ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਹਨ। ਇਸ ਤੋਂ ਇਵਾਲਾ ਵੱਡੀ ਗਿਣਤੀ ਵਿੱਚ ਪੁਲਿਸ ਦੀ ਟੀਮ ਮੌਜੂਦ ਹੈ।

ਇਸ ਤੋਂ ਪਹਿਲਾਂ 7 ਅਕਤੂਬਰ, 2024 ਨੂੰ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਅਤੇ ਜ਼ਮੀਨ ਧੋਖਾਧੜੀ ਦੇ ਮਾਮਲੇ ਵਿੱਚ ਸੰਜੀਵ ਅਰੋੜਾ ਦੇ ਅਦਾਰਿਆਂ ‘ਤੇ ਛਾਪੇਮਾਰੀ ਕੀਤੀ ਸੀ। ਲੁਧਿਆਣਾ ਵਿੱਚ ਉਸਦੇ ਘਰ ਅਤੇ ਦਫਤਰ ਸਮੇਤ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਉਸਨੇ ਗੁਰੂਗ੍ਰਾਮ, ਜਲੰਧਰ ਅਤੇ ਦਿੱਲੀ ਵਿੱਚ ਵੀ ਛਾਪੇਮਾਰੀ ਕੀਤੀ ਸੀ।
ਅਰੋਪ ਸੀ ਕਿ ਉਦਯੋਗਿਕ ਵਰਤੋਂ ਲਈ ਅਲਾਟ ਕੀਤੀ ਗਈ ਜ਼ਮੀਨ ਨੂੰ ਕਥਿਤ ਤੌਰ ‘ਤੇ ਰਿਹਾਇਸ਼ੀ ਪ੍ਰੋਜੈਕਟਾਂ ਲਈ ਮੋੜ ਦਿੱਤਾ ਗਿਆ ਸੀ। ਉਸ ਸਮੇਂ, ਸੰਜੀਵ ਅਰੋੜਾ ਰਾਜ ਸਭਾ ਮੈਂਬਰ ਸਨ।
ਸਿਰਫ਼ ਦੋ ਦਿਨ ਪਹਿਲਾਂ, ਈਡੀ ਨੇ ਆਪ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੇ ਚਾਂਸਲਰ ਅਸ਼ੋਕ ਮਿੱਤਲ ਦੇ 10 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਈਡੀ ਦੀਆਂ ਟੀਮਾਂ ਨੇ ਬੁੱਧਵਾਰ ਸਵੇਰੇ 7:30 ਵਜੇ ਜਲੰਧਰ, ਫਗਵਾੜਾ ਅਤੇ ਗੁਰੂਗ੍ਰਾਮ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ਦੇ ਨਾਲ-ਨਾਲ ਲਵਲੀ ਸਵੀਟਸ, ਲਵਲੀ ਆਟੋਜ਼ ਅਤੇ ਐਲਪੀਯੂ ਕੈਂਪਸ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ।












