Sunday, October 25, 2026
Home Punjab ਆਪ ‘ਚ ਸ਼ਾਮਲ ਹੋਣ ਵਾਲਿਆਂ ਨੂੰ ਦਿੱਤਾ ਜਾਵੇਗਾ ਪੂਰਾ ਮਾਨ ਸਤਿਕਾਰ: ਹਰਦੀਪ...

ਆਪ ‘ਚ ਸ਼ਾਮਲ ਹੋਣ ਵਾਲਿਆਂ ਨੂੰ ਦਿੱਤਾ ਜਾਵੇਗਾ ਪੂਰਾ ਮਾਨ ਸਤਿਕਾਰ: ਹਰਦੀਪ ਚੰਦੀ 

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਹਲਕਾ ਕਪੂਰਥਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸ਼ਮੇ ਭਾਰੀ ਬਲ ਮਿਲਿਆ ਜਦੋ ਹਲਕੇ ਦੇ ਪਿੰਡ ਮੈਂਣਵਾਂ ਤੋਂ ਮੌਜੂਦਾ ਪੰਚਾਇਤ ਮੈਂਬਰ ਤਿਲਕ ਰਾਜ,ਜੋਗਿੰਦਰ ਸਿੰਘ, ਬਲਦੇਵ ਰਾਜ,ਹਰਜਿੰਦਰ ਸਿੰਘ,ਅਮਰੀਕ ਸਿੰਘ, ਰਣਜੀਤ ਸਿੰਘ,ਰਕੇਸ਼ ਕੁਮਾਰ,ਸੁੱਖਵਿੰਦਰ ਸਿੰਘ, ਸਰਬਜੀਤ ਕੌਰ,ਨਿੱਕੂ,ਸਰਬਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਇਨ੍ਹਾਂ ਦੇ ਸਾਥੀਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਲੋਕ ਪੱਖੀ ਕੰਮਾਂ ਦੀ ਗਵਾਹੀ ਭਰਦੀਆਂ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸ਼ਮੂਲੀਅਤ ਕੀਤੀ।ਇਸ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਦੀ ਧਰਮਪਤਨੀ ਹਰਦੀਪ ਕੌਰ ਚੰਦੀ ਨੇ ਭਰੋਸਾ ਦਿੱਤਾ ਕਿ ਪਾਰਟੀ ਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਮਿਲੇਗਾ।ਇਸ ਦੌਰਾਨ ਉਨ੍ਹਾਂ ਹਲਕੇ ਦੇ ਲੋੜੀਂਦੇ ਵਿਕਾਸ ਕਾਰਜ ਵੀ ਜਲਦੀ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ।

Advertisements

ਚੰਦੀ ਨੇ ਕਿਹਾ ਕਿ ਹਲਕੇ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਵੀ ਪਹਿਲ ਦੇ ਅਧਾਰ ਤੇ ਪੂਰਾ ਕਰਵਾਇਆ ਜਾਵੇਗਾ।ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲ਼ੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦਾ ਜਿਸ ਤਰ੍ਹਾਂ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ,ਉਸ ਨੂੰ ਮੁੱਖ ਰੱਖਦਿਆਂ ਸਾਰੀਆਂ ਨੇ ਆਪਸੀ ਸਹਿਮਤੀ ਨਾਲ ਆਪ ਵਿੱਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ।ਇਸ ਮੌਕੇ ਤੇ ਹਰਦੀਪ ਕੌਰ ਚੰਦੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਾਫ ਸੁਥਰਾ ਪ੍ਰਸ਼ਾਸ਼ਨ ਦੇਣ ਲਈ ਭ੍ਰਿਸ਼ਟਾਚਾਰ ਵਿਰੁੱਧ ਜਿੱਥੇ ਵੱਡੀ ਮੁਹਿੰਮ ਚਲਾਈ ਹੋਈ ਹੈ,ਉੱਥੇ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ੇ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੋਈ ਹੈ।ਇਸ ਤੋਂ ਇਲਾਵਾ ਪਿੰਡ-ਪਿੰਡ ਵਿਕਾਸ ਕਾਰਜਾਂ ਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤੋਂ ਪ੍ਰਭਾਵਿਤ ਹੋ ਕੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ।

ਹਰਦੀਪ ਕੌਰ ਚੰਦੀ ਨੇ ਦਾਅਵਾ ਕੀਤਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਤਰੱਕੀ ਕਰ ਰਿਹਾ ਹੈ ਤੇ ਰੰਗਲਾ ਪੰਜਾਬ ਬਣਨ ਵੱਲ ਵਧ ਰਿਹਾ ਹੈ।ਉਨ੍ਹਾਂ ਕਿਹਾ ਕਿ ਚਾਰ ਸਾਲਾਂ ਵਿਚ ਸੂਬਾ ਸਰਕਾਰ ਨੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਮੁਹੱਲਾ ਕਲੀਨਿਕ,ਘਰਾਂ ਦੀ ਮੁਫ਼ਤ ਬਿਜਲੀ,ਕਿਸਾਨਾਂ ਦੀ ਖੇਤੀਬਾੜੀ ਲਈ ਮੋਟਰਾਂ ਲਈ ਮੁਫ਼ਤ ਬਿਜਲੀ ਅਤੇ ਹੋਰ ਅਤਿ-ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਹਨ।ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦਾ ਹਰ ਨਾਗਰਿਕ ਸਿਰਫ਼ ਆਮ ਆਦਮੀ ਪਾਰਟੀ ਨੂੰ ਹੀ ਪਸੰਦ ਕਰਦਾ ਹੈ।

LEAVE A REPLY

Please enter your comment!
Please enter your name here