
ਖੰਨਾ (ਦ ਸਟੈਲਰ ਨਿਊਜ਼)। ਖੰਨਾ ਦੀ ਮੰਜਾ ਮਾਰਕੀਟ ਵਿੱਚ ਬੀਤੀ ਰਾਤ ਇੱਕ ਕੱਪੜਿਆਂ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਲੱਗਣ ਕਾਰਨ ਦੁਕਾਨ ਦਾ ਬਹੁਤ ਨੁਕਸਾਨ ਹੋਇਆ। ਦੁਕਾਨ ਵਿੱਚ ਪਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਤੇ ਕੁਝ ਹੀ ਸਮੇਂ ਵਿੱਚ ਅੱਗ ‘ਤੇ ਕਾਬੂ ਪਾ ਲਿਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਸ਼ੁਰੂਆਤੀ ਜਾਂਚ ਵਿੱਚ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਦੁਕਾਨ ਵਿੱਚ ਅੱਗ ਰਾਤ ਕਰੀਬ 9 ਵਜੇ ਲੱਗੀ। ਦੁਕਾਨ ਦਾ ਮਾਲਕ ਸੋਨੂ ਜੌਹਰ ਸ਼ਾਮ ਕਰੀਬ ਸਾਢੇ ਸੱਤ ਵਜੇ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ। ਉਸ ਨੂੰ ਕਿਸੇ ਨੇ ਫੋਨ ਰਾਹੀਂ ਦੱਸਿਆ ਕਿ ਉਸ ਦੀ ਦੁਕਾਨ ਨੂੰ ਅੱਗ ਲੱਗ ਗਈ ਹੈ। ਉਹ ਤੁਰੰਤ ਮੌਕੇ ‘ਤੇ ਪਹੁੰਚਿਆ ਪਰ ਉਦੋਂ ਤੱਕ ਬਹੁਤ ਨੁਕਸਾਨ ਹੋ ਚੁੱਕਾ ਸੀ। ਦੁਕਾਨ ਅੰਦਰ ਪਏ ਵੱਡੀ ਮਾਤਰਾ ਵਿੱਚ ਕੱਪੜੇ ਕਰਕੇ ਅੱਗ ਤੇਜੀ ਨਾਲ ਫੈਲੀ ਤੇ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।












