
ਜੰਡਿਆਲਾ ਗੁਰੂ (ਦ ਸਟੈਲਰ ਨਿਊਜ਼)। ਜੰਡਿਆਲਾ ਗੁਰੂ ਤੋ ਇਕ ਵਾਰ ਫਿਰ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਕਰਕੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਉਥੇ ਕੁਝ ਅਣਪਛਾਤਿਆਂ ਨੇ ਇਕ ਘਰ ਤੇ ਤਾਬੜਤੋੜ ਗੋਲੀਆ ਚਲਾਈਆਂ ਹਨ। ਇਸ ਹਾਦਸੇ ਵਿੱਚ ਜਾਨੀ ਨੁਕਸਾਨ ਤੋ ਬਚਾਅ ਹੋ ਗਿਆ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ 2 ਮੋਟਰਸਾਈਕਲ ‘ਤੇ ਕਰੀਬ ਚਾਰ ਨੌਜਵਾਨ ਮੂੰਹ ਬੰਨ੍ਹ ਕੇ ਘਰ ਦੇ ਬਾਹਰ ਆਏ। ਅਣਪਛਾਤੇ ਨੌਜਵਾਨਾਂ ਨੇ ਲਗਭਗ 10 ਤੋਂ 12 ਫਾਇਰ ਕੀਤੇ ਗਏ। ਗੋਲੀਆਂ ਸਿੱਧੀਆਂ ਘਰ ਦੇ ਗੇਟ ‘ਤੇ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਆਰੋਪੀਆਂ ਦੀ ਪਛਾਣ ਕੀਤੀ ਜਾ ਸਕੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।












