
ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜਣ ਦੇ ਉਦੇਸ਼ ਨਾਲ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਕਪੂਰਥਲਾ ਦੇ ਪਿੰਡ ਖੁਖਰੈਣ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਹਲਕਾ ਵਾਸੀਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਰਵਾਨਾ ਹੋ ਰਹੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਐਡਵੋਕੇਟ ਚੰਦੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਦੇ ਨਿਵਾਸੀਆਂ ਨੂੰ ਦੇਸ਼ ਦੇ ਪ੍ਰਮੁੱਖ ਤੀਰਥ ਅਸਥਾਨਾਂ ਦੇ ਦਰਸ਼ਨ ਮੁਫ਼ਤ ਕਰਵਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਰਹਿਣ-ਸਹਿਣ, ਖਾਣ-ਪੀਣ ਅਤੇ ਆਵਾਜਾਈ ਦੀ ਵਿਵਸਥਾ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ।

ਐਡਵੋਕੇਟ ਚੰਦੀ ਨੇ ਕਿਹਾ ਕਿ ਸਾਡੇ ਸਮਾਜ ਵਿੱਚ ਹਰ ਇਨਸਾਨ ਖਾਸ ਕਰਕੇ ਬਜ਼ੁਰਗਾਂ ਦਾ ਇਹ ਦਿਲੀ ਸੁਪਨਾ ਆਉਂਦਾ ਹੈ ਕਿ ਉਹ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਅਤੇ ਆਪਣਾ ਜੀਵਨ ਸਫਲ ਕਰਨ।ਪਰ ਕਈ ਵਾਰ ਪੈਸੇ ਦੀ ਕਮੀ ਜਾਂ ਆਰਥਿਕ ਨਿਸ਼ਾਨੀਆਂ ਕਾਰਨ ਉਹਨਾਂ ਦੀ ਇਹ ਦਿਲ ਇੱਛਾ ਅਧੂਰੀ ਰਹਿ ਜਾਂਦੀ ਹੈ।ਇਸ ਗੱਲ ਦਾ ਹੱਲ ਕਰਦੇ ਹੋਏ ਪੰਜਾਬ ਸਰਕਾਰ ਦੁਆਰਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਲੋਕਾਂ ਖਾਸ ਕਰਕੇ ਬਜ਼ੁਰਗਾਂ ਨੂੰ ਸਿੱਖ ਧਰਮ ਦਾ ਅਤੇ ਬਾਕੀ ਧਰਮਾਂ ਦੀਆਂ ਵੀ ਧਾਰਮਿਕ ਸਥਾਨਾਂ ਤੇ ਯਾਤਰਾ ਸਰਕਾਰ ਦੁਆਰਾ ਕਰਵਾਈ ਜਾਂਦੀ ਹੈ। ਇਸ ਦਾ ਸਾਰਾ ਖਰਚ ਸਰਕਾਰ ਦੁਆਰਾ ਕੀਤਾ ਜਾਂਦਾ ਹੈ।
ਇਸ ਯਾਤਰਾ ਵਿੱਚ ਸਿੱਖ ਧਰਮ ਦੇ ਧਾਰਮਿਕ ਸਥਾਨਾਂ ਦੇ ਨਾਲ ਨਾਲ ਹਿੰਦੂ ਮੁਸਲਿਮ ਅਤੇ ਹੋਰ ਧਰਮਾਂ ਦੇ ਧਾਰਮਿਕ ਸਥਾਨਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।ਉਨ੍ਹਾਂਨੇ ਕਿਹਾ ਕਿ ਯਾਤਰੀਆਂ ਨੂੰ ਆਪਣੇ ਕੋਲੋਂ ਇੱਕ ਵੀ ਰੁਪਇਆ ਖਰਚ ਕਰਨ ਦੀ ਜਰੂਰਤ ਨਹੀਂ ਹੁੰਦੀ ਸਾਰਾ ਖਰਚਾ ਸਰਕਾਰ ਕਰਦੀ ਹੈ।ਉਨ੍ਹਾਂਨੇ ਕਿਹਾ ਕਿ ਲ ਯਾਤਰੀਆਂ ਦੇ ਸਫਰ ਲਈ ਮੁਫਤ ਏਸੀ ਬੱਸਾਂ ਅਤੇ ਲੰਬੀ ਦੂਰੀ ਲਈ ਟ੍ਰੇਨਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਸਫਰ ਲਈ ਸ਼ਰਧਾਲੂਆਂ ਤੋਂ ਕੋਈ ਵੀ ਪੈਸਾ ਨਹੀਂ ਲਿਆ ਜਾਂਦਾ।ਯਾਤਰਾ ਦੌਰਾਨ ਰਸਤੇ ਵਿੱਚ ਅਤੇ ਯਾਤਰਾ ਵਾਲੇ ਤੀਰਥ ਸਥਾਨ ਤੇ ਪਹੁੰਚ ਕੇ ਵਧੀਆ ਹੋਟਲਾਂ ਤੇ ਸਰਾਵਾਂ ਦਾ ਰਹਿਣ ਲਈ ਪ੍ਰਬੰਧ ਕੀਤਾ ਜਾਂਦਾ ਹੈ ਤਾਂ ਕਿ ਸ਼ਰਧਾਲੂਆਂ ਨੂੰ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਯਾਤਰਾ ਦੌਰਾਨ ਜੇਕਰ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਵੀ ਮੈਡੀਕਲ ਸਹੂਲਤ ਦੀ ਜਰੂਰਤ ਪੈਂਦੀ ਹੈ।ਤਾਂ ਉਹ ਬਿਲਕੁਲ ਮੁਫਤ ਪ੍ਰਦਾਨ ਕੀਤੀ ਜਾਂਦੀ ਹੈ।ਉਨ੍ਹਾਂਨੇ ਦੱਸਿਆ ਕਿ ਸਰਕਾਰ ਵੱਲੋਂ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹੋਏ ਕਈ ਧਾਰਮਿਕ ਸਥਾਨਾਂ ਦੀ ਚੋਣ ਕੀਤੀ ਗਈ ਹੈ ਜਿਵੇਂ ਕਿ ਸ੍ਰੀ ਹਜ਼ੂਰ ਸਾਹਿਬ (ਨਾਂਦੇੜ, ਮਹਾਰਾਸ਼ਟਰ)ਸ੍ਰੀ ਪਟਨਾ ਸਾਹਿਬ (ਬਿਹਾਰ)ਕਾਸ਼ੀ ਵਿਸ਼ਵਨਾਥ (ਵਾਰਾਣਸੀ)ਮਾਤਾ ਵੈਸ਼ਨੋ ਦੇਵੀ(ਕਟੜਾ)ਅਜਮੇਰ ਸ਼ਰੀਫ ਦਰਗਾਹ ਸਾਲਾਸਰ ਬਾਲਾਜੀ ਧਾਮ।












