Monday, October 26, 2026
Home Crime ਵਿਜੀਲੈਂਸ ਬਿਊਰੋ ਵੱਲੋਂ SHO ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ SHO ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਲੁਧਿਆਣਾ (ਦ ਸਟੈਲਰ ਨਿਊਜ਼)। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚੱਲ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। 

Advertisements

ਜਾਣਕਾਰੀ ਦਿੰਦੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਨੂਰਵਾਲਾ ਰੋਡ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੂੰ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਦਰਜ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਆਰੋਪ ਲਗਾਇਆ ਕਿ ਜਦੋਂ ਉਹ ਆਪਣੇ ਪੁੱਤਰ ਨੂੰ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਮਿਲਣ ਗਈ ਤਾਂ ਉਸਦੇ ਪੁੱਤਰ ਨੇ ਦੱਸਿਆ ਕਿ ਪੁਲਿਸ ਨੇ ਉਸਨੂੰ ਬੇਰਹਿਮੀ ਨਾਲ ਕੁੱਟਿਆ ਹੈ ਅਤੇ ਉਸਦੀ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਸਬੰਧੀ ਮੁਲਜ਼ਮ ਇੰਸਪੈਕਟਰ ਨੇ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵਾਪਸ ਕਰਨ ਲਈ 35,000 ਰੁਪਏ ਦੀ ਰਿਸ਼ਵਤ ਮੰਗੀ, ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ, ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here