Thursday, October 8, 2026
Home Hoshiarpur ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਨੂੰ ਲੱਗੀ ਅੱਗ, ਦੋ ਭਰਾ ਝੁਲਸੇ

ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਨੂੰ ਲੱਗੀ ਅੱਗ, ਦੋ ਭਰਾ ਝੁਲਸੇ

ਗੜ੍ਹਸ਼ੰਕਰ (ਦ ਸਟੈਲਰ ਨਿਊਜ਼)। ਸਥਾਨਕ ਸ਼ਹਿਰ ਦੇ ਬੰਗਾ ਰੋਡ ਤੋਂ ਨਵਾਂਸ਼ਹਿਰ ਰੋਡ ਨੂੰ ਜੋੜਨ ਵਾਲੇ ਰਸਤੇ ’ਤੇ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਪਰਾਲੀ ਨਾਲ ਭਰੀ ਇੱਕ ਟਰੈਕਟਰ-ਟਰਾਲੀ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਦਰਦਨਾਕ ਹਾਦਸੇ ਵਿੱਚ ਟਰੈਕਟਰ ਚਾਲਕ ਅਤੇ ਉਸ ਦਾ ਭਰਾ ਦੋਵੇਂ ਗੰਭੀਰ ਰੂਪ ਵਿੱਚ ਝੁਲਸ ਗਏ।

Advertisements

ਅੱਗ ਇੰਨੀ ਤੇਜ਼ ਸੀ ਕਿ ਵਾਹਨਾਂ ਦਾ ਵੀ ਭਾਰੀ ਮਾਲੀ ਨੁਕਸਾਨ ਹੋ ਗਿਆ ਹੈ। ਦੇਖਦੇ ਹੀ ਦੇਖਦੇ ਅੱਗ ਦੀਆਂ ਲਪਟਾਂ ਨੇ ਪੂਰੇ ਟਰੈਕਟਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਵਿੱਚ ਝੁਲਸੇ ਦੋਵਾਂ ਭਰਾਵਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

LEAVE A REPLY

Please enter your comment!
Please enter your name here