Tuesday, October 6, 2026
Home Crime ਦੋ ਧਿਰਾਂ ‘ਚ ਮਾਮੂਲੀ ਵਿਵਾਦ ਖੂਨੀ ਰੰਜਿਸ਼ ‘ਚ ਬਦਲਿਆ, 3 ਨੌਜਵਾਨ ਜ਼ਖ਼ਮੀ

ਦੋ ਧਿਰਾਂ ‘ਚ ਮਾਮੂਲੀ ਵਿਵਾਦ ਖੂਨੀ ਰੰਜਿਸ਼ ‘ਚ ਬਦਲਿਆ, 3 ਨੌਜਵਾਨ ਜ਼ਖ਼ਮੀ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਸ਼ਹਿਰ ਦੇ ਸਿਵਲ ਹਸਪਤਾਲ ਦੇ ਬਾਹਰ ਕੱਲ੍ਹ ਸਵੇਰੇ ਹੋਈ ਹਿੰਸਕ ਝੜਪ ਅਤੇ ਗੋਲੀਬਾਰੀ ਵਿੱਚ ਨੌਜਵਾਨ ਜ਼ਖ਼ਮੀ ਹੋ ਗਿਆ। ਕੋਚਰ ਮਾਰਕੀਟ ਤੋਂ ਸ਼ੁਰੂ ਹੋਇਆ ਮਾਮੂਲੀ ਵਿਵਾਦ ਦੇਖਦੇ ਹੀ ਦੇਖਦੇ ਖੂਨੀ ਰੰਜਿਸ਼ ਵਿੱਚ ਬਦਲ ਗਿਆ। ਸਿਵਲ ਹਸਪਤਾਲ ਕੰਪਲੈਕਸ ਕੋਲ ਹੋਈ ਇਸ ਵਾਰਦਾਤ ਵਿੱਚ ਧਰਮਿੰਦਰ ਦੀ ਲੱਤ ਵਿੱਚ ਗੋਲੀ ਲੱਗੀ ਹੈ, ਜਿਸ ਨੂੰ ਗੰਭੀਰ ਹਾਲਤ ਵਿੱਚ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ DMC ਰੈਫਰ ਕਰ ਦਿੱਤਾ ਗਿਆ ਹੈ। ਸੀਸੀਟੀਵੀ ਫੁਟੇਜ ਵਿੱਚ ਹਮਲਾਵਰਾਂ ਦਾ ਹੁੜਦੰਗ ਸਾਫ਼ ਦਿਖਾਈ ਦੇ ਰਿਹਾ ਹੈ।

Advertisements

ਮਾਮਲੇ ਦੀ ਸ਼ੁਰੂਆਤ ਜਵਾਹਰ ਨਗਰ ਕੈਂਪ ਤੋਂ ਹੋਈ, ਜਿੱਥੇ ਕੁਝ ਲੋਕ ਧਾਰਮਿਕ ਯਾਤਰਾ ਲਈ ਬੱਸਾਂ ਦਾ ਪ੍ਰਬੰਧ ਕਰ ਰਹੇ ਸਨ। ਇਸੇ ਦੌਰਾਨ ਦੂਜੇ ਗੁੱਟ ਦੇ ਨੌਜਵਾਨਾਂ ਨਾਲ ਉਨ੍ਹਾਂ ਦੀ ਤਕਰਾਰ ਹੋ ਗਈ, ਜਿਸ ਨੇ ਦੇਖਦੇ ਹੀ ਦੇਖਦੇ ਹਿੰਸਕ ਰੂਪ ਲੈ ਲਿਆ। ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਉੱਥੇ ਮੌਜੂਦ ਲੋਕਾਂ ’ਤੇ ਹਮਲਾ ਕਰ ਦਿੱਤਾ, ਜਿਸ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀ ਧਿਰ ਜਦੋਂ ਆਪਣਾ ਇਲਾਜ ਕਰਵਾਉਣ ਲਈ ਸਿਵਲ ਹਸਪਤਾਲ ਪਹੁੰਚੀ ਤਾਂ ਪਿੱਛਾ ਕਰ ਰਹੇ ਹਮਲਾਵਰਾਂ ਨੇ ਉਨ੍ਹਾਂ ਨੂੰ ਹਸਪਤਾਲ ਦੇ ਬਾਹਰ ਹੀ ਘੇਰ ਲਿਆ ਅਤੇ ਤਿੰਨ ਰਾਊਂਡ ਫਾਇਰਿੰਗ ਕਰ ਦਿੱਤੀ। ਇਕ ਗੋਲੀ ਧਰਮਿੰਦਰ ਦੀ ਲੱਤ ਵਿੱਚ ਜਾ ਲੱਗੀ, ਜਿਸ ਕਾਰਨ ਉਹ ਲਹੂ-ਲੁਹਾਨ ਹੋ ਗਿਆ। ਸੂਚਨਾ ਮਿਲਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲੀਸ ਮੌਕੇ ’ਤੇ ਪਹੁੰਚ ਗਈ। ਪੁਲੀਸ ਨੂੰ ਮਿਲੀ ਸੀ ਸੀ ਟੀ ਵੀ ਫੁਟੇਜ ਵਿੱਚ ਸਪੱਸ਼ਟ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਹਮਲਾਵਰ ਨੌਜਵਾਨ ਨੂੰ ਘੇਰ ਕੇ ਉਸ ’ਤੇ ਹਮਲਾ ਕਰ ਰਹੇ ਹਨ। ਹਾਲਾਂਕਿ, ਫਾਈਰਿੰਗ ਕਰਨ ਵਾਲੇ ਮੁਲਜ਼ਮ ਦਾ ਚਿਹਰਾ ਫੁਟੇਜ ਵਿੱਚ ਧੁੰਦਲਾ ਹੋਣ ਕਾਰਨ ਪਛਾਣ ਵਿੱਚ ਨਹੀਂ ਆ ਸਕਿਆ ਹੈ, ਜਿਸ ਨੂੰ ਲੈ ਕੇ ਪੁਲੀਸ ਆਸ-ਪਾਸ ਦੇ ਹੋਰ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਣ ਵਿੱਚ ਜੁੱਟੀ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਧਾਰਮਿਕ ਯਾਤਰਾ ਦੀਆਂ ਬੱਸਾਂ ਨੂੰ ਲੈ ਕੇ ਇਹ ਵਿਵਾਦ ਸ਼ੁਰੂ ਹੋਇਆ ਸੀ, ਜੋ ਬਾਅਦ ਵਿੱਚ ਹਿੰਸਕ ਹੋ ਗਿਆ।

LEAVE A REPLY

Please enter your comment!
Please enter your name here