Thursday, October 29, 2026
Home Punjab ਪ੍ਰੀਖਿਆ ‘ਚੋ ਫੇਲ੍ਹ ਹੋਣ ਕਾਰਨ ਨੌਜਵਾਨ ਕੁੜੀ ਨੇ ਕੀਤੀ ਖੁਦਕੁਸ਼ੀ, ਕੁਝ ਦਿਨਾਂ...

ਪ੍ਰੀਖਿਆ ‘ਚੋ ਫੇਲ੍ਹ ਹੋਣ ਕਾਰਨ ਨੌਜਵਾਨ ਕੁੜੀ ਨੇ ਕੀਤੀ ਖੁਦਕੁਸ਼ੀ, ਕੁਝ ਦਿਨਾਂ ਤੋਂ ਮਾਨਸਿਕ ਤਣਾਅ ‘ਚ ਸੀ

ਮੋਗਾ (ਦ ਸਟੈਲਰ ਨਿਊਜ਼)। ਮੋਗਾ ਦੇ ਕੋਟ ਈਸੇ ਖਾਂ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡ ਖੋਸਾ ਰਣਧੀਰ ਤੋ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਥੇ ਇੱਕ 20 ਸਾਲ ਦੀ ਕੁੜੀ ਨੇ ਮਾਨਸਿਕ ਤਣਾਅ ਕਾਰਨ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। 

Advertisements

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਸਿਮਰਜੀਤ ਕੌਰ, 20 ਸਾਲ ਵੱਜੋਂ ਹੋਈ ਹੈ। ਜੋ ਕਿ ਲੁਧਿਆਣਾ ਵਿਖੇ ਡਿਪਲੋਮਾ ਕਰਦੀ ਸੀ। ਪਰਿਵਾਰਕ ਮੈਂਬਰਾਂ ਦੀ ਜਾਣਕਾਰੀ ਅਨੁਸਾਰ ਉਹ ਹਾਲ ਹੀ ਵਿੱਚ ਪ੍ਰੀਖਿਆ ਨਤੀਜਿਆਂ ਵਿੱਚ ਦੋ-ਤਿੰਨ ਵਿਸ਼ਿਆਂ ਵਿੱਚੋਂ ਫੇਲ੍ਹ ਹੋ ਗਈ ਸੀ, ਜਿਸ ਕਾਰਨ ਉਹ ਮਾਨਸਿਕ ਤਣਾਅ ਵਿੱਚ ਸੀ ਅਤੇ ਕੁਝ ਦਿਨਾਂ ਤੋਂ ਪ੍ਰੇਸ਼ਾਨ ਦਿਖਾਈ ਦੇ ਰਹੀ ਸੀ।

ਘਟਨਾ ਸਮੇਂ ਸਿਮਰਜੀਤ ਦੇ ਮਾਤਾ-ਪਿਤਾ ਅਤੇ ਹੋਰ ਪਰਿਵਾਰਕ ਮੈਂਬਰ ਕੰਮ ‘ਤੇ ਬਾਹਰ ਗਏ ਹੋਏ ਸਨ। ਘਰ ਵਿੱਚ ਇਕੱਲੀ ਹੋਣ ਕਰਕੇ ਉਸਨੇ ਆਪਣੇ ਦੁਪੱਟੇ ਨਾਲ ਪੱਖੇ ਦੀ ਹੁੱਕ ਨਾਲ ਫਾਹਾ ਲੈ ਲਿਆ। ਜਦੋਂ ਪਰਿਵਾਰ ਸ਼ਾਮ ਨੂੰ ਘਰ ਵਾਪਸ ਆਇਆ ਤਾਂ ਉਨ੍ਹਾਂ ਨੇ ਸਿਮਰਜੀਤ ਨੂੰ ਫੰਦੇ ਨਾਲ ਲਟਕਦਾ ਦੇਖਿਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

ਸੂਚਨਾ ਮਿਲਦੇ ਹੀ ਕੋਟ ਈਸੇ ਖਾਂ ਥਾਣੇ ਦੇ ਏਐਸਆਈ ਨਛੱਤਰ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਮੋਗਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here