Thursday, October 15, 2026
Home Crime ਹੁਸ਼ਿਆਰਪੁਰ ‘ਚ ਮੋਟਰਸਾਈਕਲ ਨੂੰ ਬੱਸ ਨੇ ਮਾਰੀ ਟੱਕਰ, ਵਿਦਿਆਰਥਣ ਦੀ ਮੌਤ, ਦੂਸਰਾ...

ਹੁਸ਼ਿਆਰਪੁਰ ‘ਚ ਮੋਟਰਸਾਈਕਲ ਨੂੰ ਬੱਸ ਨੇ ਮਾਰੀ ਟੱਕਰ, ਵਿਦਿਆਰਥਣ ਦੀ ਮੌਤ, ਦੂਸਰਾ ਜ਼ਖਮੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ-ਫ਼ਗਵਾੜਾ ਰੋਡ ਸੜਕ ’ਤੇ ਪਿੰਡ ਅੱਤੋਵਾਲ ਨਜ਼ਦੀਕ ਸਵੇਰੇ ਬੱਸ ਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ, ਜਿਸ ਕਾਰਨ 23 ਸਾਲ ਦੀ ਵਿਦਿਆਰਥਣ ਦੀ ਮੌਤ ਹੋ ਗਈ ਅਤੇ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਅਨੁਸਾਰ ਮ੍ਰਿਤਕ ਲੜਕੀ ਦੀ ਪਛਾਣ ਸੰਜਨਾ (23) ਪੁੱਤਰੀ ਜਤਿੰਦਰ ਸਿੰਘ ਵਾਸੀ ਪਿੰਡ ਚੋਹਾਲ ਵਜੋਂ ਹੋਈ ਹੈ।

Advertisements

ਜ਼ਖ਼ਮੀ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਫ਼ਗਵਾੜਾ ਦੇ ਇਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਦੋਵੇਂ ਇੱਕ-ਦੂਜੇ ਦੇ ਗੁਆਂਢੀ ਸਨ ਅਤੇ ਫਗਵਾੜਾ ਸਥਿਤ ਨਿਜੀ ਯੂਨੀਵਰਸਿਟੀ ਦੇ ਵਿਦਿਆਰਥੀ ਸਨ। ਜਾਣਕਾਰੀ ਅਨੁਸਾਰ ਦੋਵੇਂ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਅਪਣੇ ਪਿੰਡ ਚੋਹਾਲ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਯੂਨੀਵਰਸਿਟੀ ਜਾ ਰਹੇ ਸਨ।

ਜਦੋਂ ਉਹ ਅੱਤੋਵਾਲ ਨੇੜੇ ਪਹੁੰਚੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਬੱਸ ਨੇ ਟੱਕਰ ਮਾਰ ਦਿਤੀ। ਥਾਣਾ ਮੇਹਟੀਆਣਾ ਦੇ ਐੱਸਐੱਚਓ ਇੰਸਪੈਕਟਰ ਰਜਿੰਦਰ ਸਿੰਘ ਅਨੁਸਾਰ ਬੱਸ ਹੁਸ਼ਿਆਰਪੁਰ ਵੱਲੋਂ ਆ ਰਹੀ ਸੀ ਅਤੇ ਉਸ ਨੇ ਮੋਟਰਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰੀ। ਟੱਕਰ ਨਾਲ ਸੰਜਨਾ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਲਵਪ੍ਰੀਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਾਦਸੇ ਮਗਰੋਂ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਭੇਜ ਦਿਤਾ ਗਿਆ ਹੈ।

LEAVE A REPLY

Please enter your comment!
Please enter your name here