Wednesday, October 21, 2026
Home Punjab ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ, ਮਲੇਰੀਆ ਬੁਖਾਰ ਮਾਦਾ ਮੱਛਰ ਦੇ ਕੱਟਣ...

ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ, ਮਲੇਰੀਆ ਬੁਖਾਰ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ: ਡਾ. ਸੰਜੀਵ ਭਗਤ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ, ਮਲੇਰੀਆ ਬੁਖਾਰ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ,ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਸ਼ਵ ਮਲੇਰੀਆ ਦਿਵਸ ਮੌਕੇ ਸਿਵਲ ਸਰਜਨ ਡਾ. ਸੰਜੀਵ ਭਗਤ ਨੇ ਕੀਤਾ। ਸਿਵਲ ਸਰਜਨ ਡਾ ਸੰਜੀਵ ਭਗਤ ਨੇ ਦੱਸਿਆ ਕਿ ਹਰ ਸਾਲ 25 ਅਪ੍ਰੈਲ ਦਾ ਦਿਨ ਮਲੇਰੀਆ ਬਾਰੇ ਲੋਕਚੇਤਨਾ ਲਈ ਵਿਸ਼ਵ ਪੱਧਰ ‘ਤੇ ਮਨਾਇਆ ਜਾਂਦਾ ਹੈ। ਇਸ ਮੌਕੇ ਐਪੀਡੀਮੋਲੋਜਿਸਟ ਡਾ ਨੰਦਿਕਾ ਖੁੱਲਰ ਨੇ ਦੱਸਿਆ ਕਿ ਮਲੇਰੀਆ ਇਕ ਕਿਸਮ ਦਾ ਗੰਭੀਰ ਬੁਖਾਰ ਹੈ, ਜੋ ਕਿ ਮਾਦਾ ਐਨੋਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਪਲਾਸਮੋਡੀਅਮ ਦੇ ਤੌਰ ‘ਤੇ ਜਾਣੇ ਜਾਂਦੇ ਪਰਜੀਵੀ ਦੇ ਕਾਰਨ ਹੁੰਦਾ ਹੈ, ਜੋ ਪੈਰਾਸਾਈਡ ਹੈ। ਇਹ ਚਾਰ ਕਿਸਮਾਂ ਵਿਚ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗਰਮੀਆਂ ਤੇ ਬਰਸਾਤਾਂ ਦੇ ਮੌਸਮ ਦੌਰਾਨ ਘਰਾਂ ‘ਚ ਮੱਛਰਾਂ ਦੀ ਭਰਮਾਰ ਹੋਣੀ ਸ਼ੁਰੂ ਹੋ ਜਾਂਦੀ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਸਾਨੂੰ ਆਪਣੇ ਆਲੇ ਦੁਆਲੇ ਨਾ ਤਾਂ ਪਾਣੀ ਨੂੰ ਖੜਾ ਹੋਣ ਦੇਣਾ ਚਾਹੀਦਾ ਤੇ ਨਾ ਹੀ ਕੂੜੇ ਦੇ ਢੇਰ ਲੱਗਣ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮੱਛਰ ਦਾ ਲਾਰਵਾ ਪੈਦਾ ਹੋਣ‌ ਲਈ ਇਕ ਚੱਮਚ ਪਾਣੀ ਹੀ ਕਾਫੀ ਹੁੰਦਾ ਹੈ।

Advertisements

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਛੱਤਾਂ ‘ਤੇ ਟਾਇਰ,ਖਾਲੀ ਬਰਤਨ ਅਤੇ ਕਬਾੜ ਆਦਿ ਇਕੱਠਾ ਨਾ ਹੋਣ ਦੇਣ, ਕਿਓਕਿ ਬਰਸਾਤਾਂ ਦੇ ਦਿਨਾਂ ਵਿੱਚ ਇਨ੍ਹਾਂ ‘ਚ ਪਾਣੀ ਆਦਿ ਇਕੱਠਾ ਹੋ ਜਾਂਦਾ ਹੈ ਤੇ ਇਹ ਮੱਛਰਾਂ ਦਾ ਲਾਰਵਾ ਪੈਦਾ ਕਰਨ ‘ਚ ਸਹਾਈ ਬਣਦਾ ਹੈ। ਉਨ੍ਹਾਂ ਕਿਹਾ ਕਿ ਦਿਨ ਤੇ ਰਾਤ ਵੇਲੇ ਮੱਛਰਾਂ ਦੇ ਝੁੰਡ ਘਰਾਂ ‘ਚ ਦਸਤਕ ਦਿੰਦੇ ਹਨ ਤੇ ਸਾਨੂੰ ਆਪਣਾ ਸ਼ਿਕਾਰ ਬਣਾਉਂਦੇ ਹਨ। ਦੇਖਣ ਨੂੰ ਭਾਵੇਂ ਇਹ ਛੋਟਾ ਜਿਹਾ ਮੱਛਰ ਹੈ ਪਰ ਇਸ ਨੂੰ ਕਦੇ ਵੀ ਅਣਗੋਲਿਆਂ ਨਾ ਕੀਤਾ ਜਾਵੇ, ਕਿਓ ਕਿ ਇਸ ਨਾਲ ਮਲੇਰੀਆ, ਡੇਂਗੂ, ਚਿਕਨਗੁਨੀਆ ਆਦਿ ਰੋਗਾਂ ਦਾ ਖਤਰਾ ਬਣਿਆ ਰਹਿੰਦਾ ਹੈ। ਮਲੇਰੀਆ ਦੇ ਲੱਛਣਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਬੁਖਾਰ ਨਾਲ ਸਿਰ ਦਰਦ, ਉਲਟੀਆਂ,ਠੰਡ ਅਤੇ ਹੱਥਾਂ-ਪੈਰਾਂ ‘ਚ ਅਕੇਵਾਂ ਰਹਿਣਾ ਅਤੇ ਕਾਂਬੇ ਨਾਲ ਤੇਜ਼ ਬੁਖਾਰ ਰਹਿਣਾ ਹੈ। ਡਾ. ਨੰਦਿਤਾ ਖੁੱਲਰ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਸਮੇਂ-ਸਮੇਂ ‘ਤੇ ਜਾਗਰੂਕਤਾ ਕੰਪੈਨ ਚਲਾਕੇ ਲੋਕਾਂ ਨੂੰ ਮਲੇਰੀਆ,ਡੇਂਗੂ, ਚਿਕਨਗੁਨੀਆ ਵਰਗੀਆਂ ਬਿਮਾਰੀਆਂ ਤੋਂ ਬਚਣਾ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹਰ ਸ਼ੱਕਰਵਾਰ ਨੂੰ ਡਰਾਈ ਡੇ ਮਨਾਇਆ ਜਾਂਦਾ ਅਤੇ ਛੱਪੜਾਂ ਆਦਿ ‘ਚ ਮੱਛਰਾਂ ਦੇ ਖਾਤਮੇ ਲਈ ਗੰਬੂਜੀਆਂ ਫਿਸ ਪਾਈਆਂ ਜਾਂਦੀਆਂ ਹਨ ਤਾਂ ਕਿ ਇਨ੍ਹਾਂ ‘ਚ ਲਾਰਵਾ ਪੈਦਾ ਨਾ ਹੋਵੇ। ਇਸ ਮੌਕੇ ਮਲੇਰੀਆ ਦੀ ਜਾਗਰੂਕਤਾ ਸਬੰਧੀ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ,ਏ.ਐਮ.ਓ ਬਲਕਾਰ ਸਿੰਘ,ਐਸ.ਆਈ  ਗੁਰਬੀਰ ਸਿੰਘ,ਬਲਜੀਤ ਸਿੰਘ, ਸੁਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here