Thursday, October 29, 2026
Home Crime ਵਪਾਰੀ ਨੇ ਜਹਰੀਲੀ ਵਸਤੂ ਨਿਗਲ ਕੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾ ਬਣਾਈ...

ਵਪਾਰੀ ਨੇ ਜਹਰੀਲੀ ਵਸਤੂ ਨਿਗਲ ਕੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾ ਬਣਾਈ ਵੀਡੀਓ ‘ਚ ਕੀਤੇ ਕਈ ਖੁਲਾਸੇ

ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਵਿੱਚ ਇੱਕ ਵਪਾਰੀ ਨੇ ਪੁਲਿਸ ਅਧਿਕਾਰੀ, ਕੋਰਟ ਕੰਪਲੈਕਸ ਦੇ ਮੁਲਾਜ਼ਮ ਤੇ ਕੁਝ ਹੋਰ ਲੋਕਾਂ ਵੱਲੋਂ ਪੈਸੇ ਲੈਣ ਦੇਣ ਨੂੰ ਲੈ ਕੇ ਤੰਗ ਪਰੇਸ਼ਾਨ ਕਰਨ ਤੇ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਵੱਲੋਂ ਆਪਣੀ ਮੌਤ ਤੋਂ ਪਹਿਲਾਂ ਜਿੱਥੇ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਪਾਈ ਗਈ ਹੈ ਉਥੇ ਹੀ ਇੱਕ ਨੋਟ ਵੀ ਲਿਖਿਆ ਹੋਇਆ ਹੈ, ਜਿਸ ਵਿੱਚ ਉਸਨੇ ਆਪਣੀ ਮੌਤ ਦਾ ਜਿੰਮੇਵਾਰ ਪੁਲਿਸ ਦੇ ਕੁਝ ਅਧਿਕਾਰੀ ਕੋਰਟ ਕੰਪਲੈਕਸ ਦੇ ਮੁਲਾਜ਼ਮ ਤੇ ਕੁਝ ਹੋਰ ਲੋਕਾਂ ਨੂੰ ਦੱਸਿਆ ਹੈ।

Advertisements

ਜਾਣਕਾਰੀ ਅਨੁਸਾਰ D.L. ਐਂਡ ਕੰਪਨੀ ਦੇ ਮਾਲਿਕ ਸੋਨੂ ਬਾਂਸਲ ਵੱਲੋਂ ਅੱਜ ਕੁਝ ਪੁਲਿਸ ਅਧਿਕਾਰੀ ਅਤੇ ਮੁਲਾਜ਼ਮਾਂ ਅਤੇ ਤਹਿਸੀਲ ਕੰਪਲੈਕਸ  ਦੇ ਕੁਝ ਮੁਲਾਜ਼ਮਾਂ ਤੋਂ ਤੰਗ ਆ ਕੇ ਜਹਰੀਲੀ ਵਸਤੂ ਨਿਗਲ ਕੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ ਹੈ, ਪਰਿਵਾਰਿਕ ਮੈਂਬਰਾਂ ਨੇ ਹੁਣ ਇਨਸਾਫ ਦੀ ਗੁਹਾਰ ਲਗਾਈ ਹੈ ਅਤੇ ਸਾਰੇ ਆਰੋਪੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

ਪੀੜਤਾਂ ਵੱਲੋਂ ਇਨਸਾਫ ਦੀ ਮੰਗ ਕਰਦਿਆਂ ਸਿਵਿਲ ਹਸਪਤਾਲ ਬਠਿੰਡਾ ਅੱਗੇ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਜਿੰਨਾ ਸਮਾਂ ਸਾਰੇ ਆਰੋਪੀਆਂ ਖਿਲਾਫ ਮਾਮਲਾ ਦਰਜ ਕਰਕੇ ਸਖਤ ਕਾਰਵਾਈ ਨਹੀਂ ਕੀਤੀ ਜਾਂਦੀ, ਓਨਾ ਸਮਾਂ ਸੰਘਰਸ਼ ਜਾਰੀ ਰਹੇਗਾ ਤੇ ਨਾ ਹੀ ਉਹ ਲਾਸ਼ ਦਾ ਪੋਸਟਮਾਰਟਮ ਕਰਾਉਣਗੇ ਤੇ ਨਾ ਹੀ ਸੰਸਕਾਰ ਕਰਨਗੇ।

ਦੂਜੇ ਪਾਸੇ, ਪੁਲਿਸ ਅਧਿਕਾਰੀ ਡੀਐਸਪੀ ਸਿਟੀ-2 ਅਰੁਣ ਮੁੰਡਨ ਦਾ ਕਹਿਣਾ ਸੀ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਿਕ ਬਿਆਨਾਂ ਦੇ ਅਧਾਰ ਤੇ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here