Tuesday, October 13, 2026
Home Punjab ਜੇਲ੍ਹ ਮੰਤਰੀ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਦਾ ਦੌਰਾ ਕਰਦੇ ਹੋਏ ਉਜਾਲਾ...

ਜੇਲ੍ਹ ਮੰਤਰੀ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਦਾ ਦੌਰਾ ਕਰਦੇ ਹੋਏ ਉਜਾਲਾ ਨਰਸਰੀ ਤੇ ਲਾਇਬ੍ਰੇਰੀ ਦਾ ਉਦਘਾਟਨ ਕੀਤਾ

ਪਟਿਆਲਾ (ਦ ਸਟੈਲਰ ਨਿਊਜ਼)। ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਪਹੁੰਚ ਕੇ ਉੱਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸੇ ਦੌਰਾਨ ਉਨ੍ਹਾਂ ਨੇ ਕੈਦੀਆਂ ਵਿੱਚ ਵਾਤਾਵਰਨ ਦੀ ਸੰਭਾਲ ਪ੍ਰਤੀ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਨੂੰ ਰਚਨਾਤਮਕ ਕਾਰਜਾਂ ਨਾਲ ਜੋੜਨ ਦੇ ਮਕਸਦ ਹੇਠ ਜੇਲ੍ਹ ਅੰਦਰ ਬਣੀ ‘ਉਜਾਲਾ ਨਰਸਰੀ’ ਲੋਕ ਅਰਪਣ ਕੀਤੀ। ਇਸ ਦੇ ਨਾਲ ਹੀ ਕੈਦੀਆਂ ਦੇ ਬੌਧਿਕ ਵਿਕਾਸ ਲਈ ਨਵੀਂ ਤਿਆਰ ਕੀਤੀ ਲਾਇਬ੍ਰੇਰੀ ਦਾ ਵੀ ਉਦਘਾਟਨ ਕੀਤਾ ਗਿਆ। ਮੰਤਰੀ ਨੇ ਭਰੋਸਾ ਦਿੱਤਾ ਕਿ ਲਾਇਬ੍ਰੇਰੀ ਨਾਲ ਕੈਦੀਆਂ ਨੂੰ ਗਿਆਨ ਅਤੇ ਸਿੱਖਿਆ ਦੇ ਬਿਹਤਰ ਮੌਕੇ ਮਿਲਣਗੇ, ਜੋ ਉਨ੍ਹਾਂ ਦੇ ਜੀਵਨ ਵਿੱਚ ਉਸਾਰੂ ਤਬਦੀਲੀ ਲਿਆਉਣ ਲਈ ਸਹਾਈ ਹੋਣਗੇ।

Advertisements

ਇਸ ਦੌਰੇ ਮੌਕੇ ਜੇਲ੍ਹ ਵਿਭਾਗ ਦੇ ਸਕੱਤਰ ਮੁਹੰਮਦ ਤਈਅਬ, ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ, ਐਡੀਸ਼ਨਲ ਸੁਪਰਡੈਂਟ ਜੈਦੀਪ ਸਿੰਘ ਤੇ ਅਰਪਣਜੋਤ ਸਿੰਘ, ਡਿਪਟੀ ਸੁਪਰਡੈਂਟ (ਸਕਿਓਰਿਟੀ) ਆਦਰਸ਼ਪਾਲ ਸਿੰਘ ਅਤੇ ਸਹਾਇਕ ਸੁਪਰਡੈਂਟ ਕਰਨਵੀਰ ਸਿੰਘ ਹਾਜ਼ਰ ਸਨ। ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨਾਲ ਜੇਲ੍ਹ ਪ੍ਰਬੰਧਾਂ ਅਤੇ ਹੋਰ ਅਹਿਮ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ।

ਡਾ. ਰਵਜੋਤ ਸਿੰਘ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਜੇਲ੍ਹਾਂ ਦਾ ਰੂਪ ਬਦਲ ਕੇ ਇਨ੍ਹਾਂ ਨੂੰ ਸੁਧਾਰ ਅਤੇ ਪੁਨਰਵਾਸ ਕੇਂਦਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜੇਲ੍ਹਾਂ ਨੂੰ ਨਸ਼ਾ-ਮੁਕਤ ਕਰਨਾ ਸਰਕਾਰ ਦੇ ਮੁੱਖ ਏਜੰਡੇ ਵਿੱਚ ਸ਼ਾਮਲ ਹੈ ਅਤੇ ਇਸ ਦਿਸ਼ਾ ਵਿੱਚ ਜੇਲ੍ਹ ਪ੍ਰਸ਼ਾਸਨ ਦੇ ਕਾਰਜ ਸ਼ਲਾਘਾਯੋਗ ਹਨ। ਮੰਤਰੀ ਨੇ ਜੇਲ੍ਹ ਹਸਪਤਾਲ, ਬੈਰੇਕਾਂ ਅਤੇ ਆਮ ਆਦਮੀ ਕਲੀਨਿਕ ਸਮੇਤ ਵੱਖ-ਵੱਖ ਹਿੱਸਿਆਂ ਦੀ ਚੈਕਿੰਗ ਕੀਤੀ। ਉਨ੍ਹਾਂ ਆਖਿਆ ਕਿ ਸਰਕਾਰ ਕੈਦੀਆਂ ਦੀ ਸਿਹਤ ਅਤੇ ਸਿੱਖਿਆ ਲਈ ਨਿਰੰਤਰ ਯਤਨ ਕਰ ਰਹੀ ਹੈ।

LEAVE A REPLY

Please enter your comment!
Please enter your name here