Tuesday, October 13, 2026
Home Hoshiarpur ਬੈਕਾਬੂ ਹੋਈ ਕਾਰ ਦਰੱਖਤ ਨਾਲ ਟਕਰਾਈ, ਇਕ ਦੀ ਮੌਤ, ਦੂਜਾ ਜ਼ਖਮੀ

ਬੈਕਾਬੂ ਹੋਈ ਕਾਰ ਦਰੱਖਤ ਨਾਲ ਟਕਰਾਈ, ਇਕ ਦੀ ਮੌਤ, ਦੂਜਾ ਜ਼ਖਮੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਦੇ ਅਧੀਨ ਪੈਦੇਂ ਪਿੰਡ ਜੈਤਪੁਰ ਤੋਂ ਇਕ ਮੰਦਭਾਗੀ ਖ਼ਬਰ ਆਈ ਸਾਹਮਣੇ ਆਈ ਹੈ। ਉਥੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਜੈਤਪੁਰ ਦੇ ਦੋ ਨੌਜਵਾਨ ਅਪਣੀ ਕਾਰ ਵਿੱਚ ਸਵਾਰ ਹੋ ਕਿ ਹੁਸ਼ਿਆਰਪੁਰ ਵੱਲ ਜਾ ਰਹੇ ਸਨ, ਕਿ ਜਿਵੇਂ ਹੀ ਉਹ ਪਿੰਡ ਦੇ ਬਾਹਰ ਪਹੁੰਚੇ ਤਾਂ ਅਚਾਨਕ ਹੀ ਕਾਰ ਬੈਕਾਬੂ ਹੋ ਕੇ ਦਰਖਤ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤੀ ਸੀ ਕੇ ਕਾਰ ਦੇ ਪਰਖੱਚੇ ਉੱਡ ਗਏ ਅਤੇ ਦੋਵੇਂ ਨੌਜਵਾਨ ਜ਼ਖਮੀ ਹੋ ਗਏ।

Advertisements

ਹਾਦਸੇ ਤੋਂ ਬਾਅਦ ਮੌਕੇ ‘ਤੇ ਮੌਜੂਦ ਰਾਹਗੀਰਾਂ ਨੇ ਤੁਰੰਤ ਦੋਵਾਂ ਨੌਜਵਾਨਾਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ। ਇਸ ਦੌਰਾਨ ਸੂਚਨਾ ਮਿਲਣ ‘ਤੇ ਪੁਲਿਸ ਵੀ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖ਼ਮੀਆਂ ਨੂੰ ਆਪਣੀ ਗੱਡੀ ਵਿੱਚ ਪਾ ਕੇ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਇਲਾਜ ਲਈ ਲਿਆਂਦਾ ਗਿਆ। ਸਿਵਲ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਜਸਕਰਨ ਸਿੰਘ ਪੁੱਤਰ ਬਲਵੀਰ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ, ਜਦਕਿ ਦੂਜਾ ਨੌਜਵਾਨ ਕਰਨ ਸਿੰਘ ਪੁੱਤਰ ਬਲਜਿੰਦਰ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਸ ਦਾ ਇਲਾਜ ਜਾਰੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here