Sunday, October 11, 2026
Home Punjab ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਘਰ ‘ਚ ਪਿਆ ਸੀ ਬੇਹੋਸ਼

ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਘਰ ‘ਚ ਪਿਆ ਸੀ ਬੇਹੋਸ਼

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੀ ਗਿੱਲ ਕਲੋਨੀ ਤੋ ਇਕ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ ਜਿਥੇ ਕੱਲ੍ਹ ਰਾਤ ਇੱਕ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਗਗਨਦੀਪ ਸਿੰਘ (28) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗਗਨਦੀਪ ਘਰ ਵਿੱਚ ਬੇਹੋਸ਼ ਪਿਆ ਸੀ ਜਿਸ ਨੂੰ ਵੇਖ ਕੇ ਉਸ ਦਾ ਭਰਾ ਗੁਆਂਢੀਆਂ ਦੀ ਮਦਦ ਨਾਲ ਉਸ ਨੂੰ ਨਿੱਜੀ ਹਸਪਤਾਲ ਲੈ ਕੇ ਗਿਆ। ਇਥੋਂ ਉਸ ਨੂੰ ਸਿਵਲ ਹਸਪਤਾਲ ਭੇਜਿਆ ਗਿਆ ਪਰ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Advertisements

ਗੁਆਂਢੀਆਂ ਨੇ ਦੱਸਿਆ ਕਿ ਗਗਨਦੀਪ ਨਸ਼ਾ ਕਰਨ ਦਾ ਆਦੀ ਸੀ। ਸੂਚਨਾ ਮਿਲਣ ’ਤੇ ਥਾਣਾ ਸਦਰ ਦੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

LEAVE A REPLY

Please enter your comment!
Please enter your name here